Thursday, July 9, 2026

ਡੀ.ਐਫ.ਐਸ.ਸੀ ਵਲੋਂ ਤਿੰਨ ਡੀਪੂ ਹੋਲਡਰਾਂ ਦੇ ਲਾਇਸੰਸ ਮੁਅੱਤਲ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਵੰਡ ਦੌਰਾਨ ਪਾਈਆਂ ਗਈਆਂ ਊਣਤਾਈਆਂ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਗਰੀਨ ਕਲਿਆਣਾ ਅੰਨ ਯੋਜਨਾ ਤਹਿਤ ਕਣਕ ਅਤੇ ਦਾਲਾਂ ਦੀ ਵੰਡ ’ਚ ਊਣਤਾਈਆਂ ਪਾਏ ਜਾਣ ’ਤੇ ਬਲਾਚੌਰ ਸਬ ਡਵੀਜ਼ਨ ਦੇ ਪਿੰਡ ਪ੍ਰੇਮ ਨਗਰ ਦੇ ਤਿੰਨ ਡੀਪੂ ਹੋਲਡਰਾਂ ਦੇ ਲਾਇਸੰਸ ਅਗਲੇ ਹੁਕਮਾਂ ਤੱਕ ਮਅੱਤਲ ਕਰ ਦਿੱਤੇ ਗਏ ਹਨ।
                        ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਅਨੁਸਾਰ ਕਣਕ ਅਤੇ ਦਾਲਾਂ ਦੀ ਵੰਡ ਦੌਰਾਨ ਸਾਹਮਣੇ ਆਈਆਂ ਊਣਤਾਈਆਂ ਨੂੰ ਸੋਸ਼ਲ ਮੀਡੀਆ ’ਤੇ ਵੀਡਿਓ ਰਾਹੀਂ ਉਜਾਗਰ ਕਰਨ ਅਤੇ ਨਗਰ ਨਿਵਾਸੀਆਂ ਪਾਸੋਂ ਪ੍ਰਾਪਤ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡੀਪੂ ਹੋਲਡਰਾਂ ਨੂੰ ਚਿਤਾਵਨੀ ਦਿੱਤੀ ਕਿ ਜਨਤਕ ਵੰਡ ਪ੍ਰਣਾਲੀ ਤਹਿਤ ਲੋੜਵੰਦ ਲੋਕਾਂ ਨੂੰ ਦਿੱਤੇ ਜਾਣ ਵਾਲੇ ਲਾਭਾਂ ’ਚ ਪੂਰੀ ਪਾਰਦਰਸ਼ਤਾ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਉਸ ਦੇ ਬਣਦੇ ਲਾਭ ਤੋਂ ਵਾਂਝਾ ਨਾ ਰੱਖਿਆ ਜਾਵੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …