Tuesday, April 21, 2026

ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ ਰਸਦਾਂ ਲੈ ਕੇ ਪੁੱਜੇ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ

ਤੋਂ ਗੁਰਇਕਬਾਲ ਸਿੰਘ ਮਾਹਲ ਸੰਗਤਾਂ ਸਮੇਤ ਲੰਗਰ ਲਈ 100 ਟੀਨ ਘਿਓ ਅਤੇ 25 ਕੁਇੰਟਲ ਖੰਡ ਲੈ ਕੇ ਪੁੱਜੇ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ।ਲੌਂਗੋਵਾਲ ਨੇ ਲੰਗਰਾਂ ਲਈ ਰਸਦਾਂ ਲੈ ਕੇ ਪੁੱਜ ਰਹੀਆਂ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ।ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਗੁਰਦੁਆਰਾ ਯਾਦਗਾਰ ਸ਼ਹੀਦਾਂ ਅਗਵਾਨ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ, ਗੁਰਨਾਮ ਸਿੰਘ ਜੱਸਲ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਮੁਖਤਾਰ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ ਵੀ ਮੌਜੂਦ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …