ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ
ਦੇ ਮੈਂਬਰ ਜੋਧ ਸਿੰਘ ਸਮਰਾ, ਅਮਰੀਕ ਸਿੰਘ ਵਿਛੋਆ, ਕੁਲਦੀਪ ਸਿੰਘ ਤੇੜਾ ਸੰਗਤਾਂ ਸਮੇਤ ਲੰਗਰ ਲਈ 4 ਟਰਾਲੀਆਂ ਕਣਕ ਲੈ ਕੇ ਪੁੱਜੇ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਨੇ ਸਨਮਾਨਿਤ ਕੀਤਾ।
ਇਸ ਮੌਕੇ ਪ੍ਰੇਮ ਸਿੰਘ ਘੁੰਮਣ, ਸਰਬਜੀਤ ਸਿੰਘ ਕੌਸਲਰ, ਗੁਰਦਿਲਬਾਗ ਸਿੰਘ ਮਾਹਲ, ਹਰਪ੍ਰੀਤ ਸਿੰਘ ਮਾਹਲ, ਗੁਰਬਿੰਦਰ ਸਿੰਘ ਮਾਹਲ, ਗੁਰਪ੍ਰੀਤ ਸਿੰਘ ਭੰਗੂ, ਜਗਰੂਪ ਸਿੰਘ, ਗਗਨਦੀਪ ਸਿੰਘ, ਸੌਰਭ ਬੱਬਰ, ਮਨਪ੍ਰੀਤ ਸਿੰਘ, ਜਤਿੰਦਰਪਾਲ ਸਿੰਘ ਭਾਟੀਆ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media