Thursday, August 7, 2025
Breaking News

ਕੋਵਿਡ ਹਸਪਤਾਲ ‘ਚ ਸਿਰਫ 9 ਮਰੀਜ਼ ਹੀ ਇਲਾਜ਼ ਅਧੀਨ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 20 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੇਟਿਵ 7 ਹੋਰ ਮਰੀਜ਼ ਠੀਕ ਹੋ ਗਏ ਹਨ ਅਤੇ ਉਹਨਾਂ ਨੂੰ ਕੋਵਿਡ ਹਸਪਤਾਲ ਸੀ ਮੁਕਤਸਰ ਸਾਹਿਬ ਤੋਂ ਛੁੱਟੀ ਦੇ ਦਿੱਤੀ ਗਈ ਹੈ।ਇਹ ਜਾਣਕਾਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੰਦੀਪ ਕੁਮਾਰ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 57 ਕਰੋਨਾ ਪਾਜੇਟਿਵ ਮਰੀਜ ਠੀਕ ਹੋ ਗਏ ਹਨ ਅਤੇ 9 ਮਰੀਜ਼ ਹੀ ਸਿਵਲ ਹਸਪਤਾਲ ਵਿੱਚ ਇਲਾਜ਼ ਅਧੀਨ ਹਨ ਅਤੇ ਉਹ ਬਿਲਕੁੱਲ ਠੀਕ ਹਨ ਅਤੇ ਜਲਦ ਹੀ ਉਹਨਾਂ ਨੂੰ ਵੀ ਘਰ ਭੇਜ ਦਿੱਤਾ ਜਾਵੇਗਾ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਵਾਸਤੇ ਸੁਖਦ ਖਬਰ ਇਹ ਹੈ ਕਿ ਪਿਛਲੇ 15 ਦਿਨਾਂ ਦੌਰਾਨ ਜਿਲ੍ਹੇ ਵਿੱਚ ਕੋਈ ਵੀ ਕੋਰੋਨਾ ਦਾ ਨਵਾਂ ਮਰੀਜ਼ ਨਹੀਂ ਆਇਆ ਹੈ ਅਤੇ ਜਲਦੀ ਹੀ ਜਿਲ੍ਹਾ ਕਰੋਨਾ ਮੁਕਤ ਹੋ ਜਾਵੇਗਾ।
            ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਅਤੇ ਕਮਿਊਨੀਟੀ ਵਿੱਚੋਂ ਆਮ ਲੋਕਾਂ ਦੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ।ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਅਤੇ ਕਮਿਊਨਿਟੀ ਵਿਚੋਂ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 89 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਬਾਕੀ 154 ਸੈਂਪਲਾਂਦੀ ਰਿਪੋਰਟ ਆਉਣੀ ਬਾਕੀ ਹੈ ਉਹਨਾਂ ਦੱਸਿਆ ਕਿ ਅੱਜ ਵੀ ਫਲ਼ੁ ਕਾਰਨਰਾ ਅਤੇ ਕਮਿਊਨਿਟੀ ਵਿਚੋਂ ਆਮ ਲੋਕਾਂ ਦੇ 78 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ।
              ਉਹਨਾਂ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ 1779 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 1559 ਦੀ ਰਿਪੋਰਟ ਨੈਗੇਟਿਵ ਅਤੇ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 154 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।
             ਡਾ. ਸਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਕੋਵਿਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਜਾਣ ਲੱਗਿਆਂ ਮਾਸਕ ਜਰੂਰ ਪਹਿਨਣ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …