ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪ੍ਰਕਾਸ਼ਤ ਨਾਨਕਸ਼ਾਹੀ ਸੰਮਤ 546 ਸਾਲ 2014-15 ਦਾ ਕੈਲੰਡਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਰੀ ਕੀਤਾ ਗਿਆ ਹੈ।ਕੈਲੰਡਰ ਸੰਗਤ ਅਰਪਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਅੱਜ ਨਾਨਕਸ਼ਾਹੀ ਸੰਮਤ 546 ਕੈਲੰਡਰ ਪ੍ਰਕਾਸ਼ਤ ਕੀਤਾ ਗਿਆ ਹੈ। ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸੰਤ-ਮਹਾਪੁਰਸ਼ਾਂ ਆਦਿ ਵੱਲੋਂ ਪੁੱਜੇ ਵੱਖ-ਵੱਖ ਸੁਝਾਅ ਅਜੇ ਸਿੰਘ ਸਾਹਿਬਾਨ ਦੇ ਵਿਚਾਰ ਅਧੀਨ ਹਨ। ਜਿਨ੍ਹਾਂ ਚਿਰ ਕੋਈ ਹੋਰ ਫੈਸਲਾ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਇਸ ਜਾਰੀ ਕੀਤੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਕੈਲੰਡਰ ਅਨੁਸਾਰ ਹੀ ਸਾਰੇ ਦਿਨ ਦਿਹਾੜੇ ਤੇ ਪੁਰਬ ਮਨਾਏ ਜਾਣ।ਕੈਲੰਡਰ ਜਾਰੀ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸ.ਦਲਮੇਘ ਸਿੰਘ ਸਕੱਤਰ, ਸ.ਰੂਪ ਸਿੰਘ ਵਿਦਿਆ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਵਧੀਕ ਸਕੱਤਰ ਸ.ਦਿਲਜੀਤ ਸਿੰਘ ਬੇਦੀ ਤੇ ਸ.ਅੰਗਰੇਜ ਸਿੰਘ, ਸ.ਪਰਮਜੀਤ ਸਿੰਘ ਮੀਤ ਸਕੱਤਰ(ਪ੍ਰ), ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕਰਨਜੀਤ ਸਿੰਘ ਇੰਚਾਰਜ, ਸ.ਜਸਵਿੰਦਰਪਾਲ ਸਿੰਘ ਨਿੱਜੀ ਸਕੱਤਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਆਦਿ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …