Friday, August 14, 2026

ਕੋਰੋਨਾ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ `ਚ ਆਉਣ ਵਾਲਿਆਂ ਦੇ ਲਏ 57 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 20 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਪੋਜ਼ਟਿਵ ਮਰੀਜਾਂ ਦੇ ਸੰਪਰਕ ਵਿੱਚ ਆਉਣ ਵਾਲੇ 57 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1651 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿੱਚੋਂ 1380 ਸੈਂਪਲ ਨੈਗੇਟਿਵ ਹਨ ਅਤੇ 149 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 26 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜਿਲੇ ਵਿੱਚ 96 ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ।
               ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੁੰਹ `ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਤਰਾਂ ਜਨਤਕ ਸਥਾਨਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …