ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਵੱਲੋਂ ਕੀਤਾ ਗਿਆ ਸੰਘਰਸ਼
ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਲਾਵਾਲ ਅਤੇ ਝਾੜੋ ਵਿਖੇ ਦਲਿਤ ਮਜ਼ਦੂਰ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ 
ਸਾਂਝੇ ਅਤੇ ਘਟ ਰੇਟ ‘ਚ ਲੈਣ ਵਿੱਚ ਕਾਮਯਾਬ ਹੋ ਗਏ ਹਨ।ਪਿੰਡ ਤੋਲਾਵਾਲ ਦੀ ਪੰਚਾਇਤੀ ਜ਼ਮੀਨ ‘ਚ ਝੰਡਾ ਲਹਿਰਾਉਂਦੇ ਸਮੇਂ ਇਲਾਕਾ ਆਗੂ ਕਿਰਨਪਾਲ ਕੌਰ ਝਾੜੋ ਪਿੰਡ ਤੋਲਾਵਾਲ ਤੇ ਪਿੰਡ ਪ੍ਰਧਾਨ ਸੁਖਦੇਵ ਸਿੰਘ ਸੁੱਖੀ ਨੇ ਕਿਹਾ ਕਿ ਇਹ ਜ਼ਮੀਨ ਸਾਡੇ ਮਾਨ ਸਨਮਾਨ ਦੀ ਪ੍ਰਤੀਕ ਬਣ ਚੁੱਕੀ ਹੈ।ਭਾਵੇਂ ਸਰਕਾਰ ਨੇ ਜ਼ਮੀਨ ਦਾ ਰੇਟ ਵਧਾ ਕੇ ਦਲਿਤ ਮਜ਼ਦੂਰਾਂ ਕੋਲੋ ਜ਼ਮੀਨ ਖੋਹਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਮਜ਼ਦੂਰ ਭਾਈਚਾਰੇ ਦੇ ਏਕੇ ਸਦਕਾ ਸਰਕਾਰ ਆਪਣੀ ਚਾਲ ‘ਚ ਕਾਮਯਾਬ ਨਹੀਂ ਹੋ ਸਕੀ।ਇੱਕ ਪਾਸੇ ਤਾਂ ਸਰਕਾਰ ਘਰ ਘਰ ਰਾਸ਼ਨ ਪਹੁੰਚਾਉਣ ਦੇ ਦਾਅਵੇ ਕਰ ਰਹੀ ਹੈ।ਦੂਜੇ ਪਾਸੇ ਪੰਜਾਬ ਸਰਕਾਰ ਪੰਜਾਬ ਦੇ ਕਿਰਤੀ ਲੋਕਾਂ ‘ਤੇ ਨਵੇਂ ਟੈਕਸ ਲਾਉਣ ਦੀ ਤਿਆਰੀ ਕਰ ਰਹੀ ਹੈ।ਜਿਸ ਨਾਲ ਕਿਰਤੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲਿਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।ਦੋਵੇਂ ਪਿੰਡਾਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 4 ਅਪ੍ਰੈਲ ਨੂੰ ਡੀ.ਸੀ ਦਫਤਰ ਸੰਗਰੂਰ ਅੱਗੇ ਲੱਗ ਰਹੇ ਧਰਨੇ ‘ਚ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹੋਣਗੇ ।
Punjab Post Daily Online Newspaper & Print Media