ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਸਮਾਜਸੇਵਾ ਤੇ ਗੀਤਕਾਰੀ ਨਾਲ ਜੁੜੇ ਅਤੇ ਪੱਤਰਕਾਰੀ ਦੇ ਖੇਤਰ `ਚ ਆਪਣੀ ਕਲਮ
ਨਾਲ ਲੋਕ ਹਿੱਤਾਂ ਦੀ ਗੱਲ ਕਰਨ ਵਾਲੇ ਪੱਤਰਕਾਰ ਸੁਖਵਿੰਦਰ ਸਿੰਘ ਅਟਵਾਲ ਨੂੰ ਜਗਤ ਪ੍ਰਸਿੱਧ ਗੀਤਕਾਰ ਤੇ ਗਾਇਕ ਪੰਜਾਬ ਹਾਕਮ ਬਖਤੜੀ ਵਾਲਾ ਦੀ ਅਗਵਾਈ `ਚ ਬਣੇ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵਲੋਂ ਨਾਭਾ, ਭਾਦਸੋਂ ਤੇ ਅਮਰਗੜ੍ਹ ਇਕਾਈ ਦੇ ਪ੍ਰੈੱਸ ਸਕੱਤਰ ਨਿਯੁੱਕਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।ਸਨਮਾਨ ਉਪਰੰਤ ਸੀ.ਵਾਈ.ਐਸ.ਐਸ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ, ਗੁਰਵਿੰਦਰ ਕੌਰ ਧਾਲੀਵਾਲ ਅਤੇ ਸਾਥੀਆਂ ਨੇ ਲੋਕ ਗਾਇਕ ਕਲਾ ਮੰਚ ਦਾ ਧੰਨਵਾਦ ਕਰਦਿਆਂ ਸੁਖਵਿੰਦਰ ਸਿੰਘ ਅਟਵਾਲ ਨੂੰ ਮੁਬਾਰਕਬਾਦ ਦਿੱਤੀ।
ਸੁਖਵਿੰਦਰ ਸਿੰਘ ਅਟਵਾਲ ਨੇ ਕੌਮੀ ਪ੍ਰਧਾਨ ਹਾਕਮ ਬਖਤੜੀਵਾਲਾ ਤੇ ਨਾਭਾ ਇਕਾਈ ਦੇ ਪ੍ਰਧਾਨ ਭੰਗੂ ਫਲੇੜਾ ਵਾਲਾ ਦਾ ਸ਼ੁਕਰੀਆ ਅਦਾ ਕੀਤਾ ਤੇ ਲਾਕਡਾਊਨ ਦੌਰਾਨ ਬੇਰੁਜ਼ਗਾਰ ਹੋਏ ਸੰਗੀਤ ਜਗਤ ਨਾਲ ਜੁੜੇ ਕਲਾਕਾਰਾਂ ਦੀ ਮੰਚ ਵਲੋਂ ਮਦਦ ਕਰਨ ਤੋਂ ਇਲਾਵਾ ਪੰਜਾਬੀ ਗਾਇਕੀ ‘ਚ ਵਧ ਰਹੀ ਲੱਚਰਤਾ ਨੂੰ ਠੱਲ੍ਹ ਪਾਉਣ ਲਈ ਵਚਨਬੱਧਤਾ ਵੀ ਦੁਹਰਾਈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media