ਲੌਂਗੋਵਾਲ, 21 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਘੇੜਾ ਜੋ
ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।ਇਸ ਨਾਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਵੱਡਾ ਘਾਟਾ ਪਿਆ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਰਕਲ ਲੌਂਗੋਵਾਲ ਦੇ ਅੰਮ੍ਰਿਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਛੱਜੂ ਸਿੰਘ, ਰਾਜ ਸਿੰਘ, ਦਰਸ਼ਨ ਸਿੰਘ, ਸਰਜਾ ਸਿੰਘ, ਪਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਮੇਵਾ ਸਿੰਘ, ਜਗਜੀਤ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ, ਸਤਿਨਾਮ ਸਿੰਘ ਸਮੇਤ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੇ ਜਥੇਦਾਰ ਰਣਜੀਤ ਸਿੰਘ ਸੰਘੇੜਾ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਿਕਰਯੋਗ ਹੈ ਕਿ ਜਥੇਦਾਰ ਸੰਘੇੜਾ ਲਗਭਗ ਡੇਢ ਮਹੀਨੇ ਤੋਂ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖਲ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media