ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ
ਅਟਾਰੀ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਤੇ ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ ਦੀ ਅਗਵਾਈ ‘ਚ ਹਲਕੇ ਦੀਆਂ ਸੰਗਤਾਂ ਨੇ 303 ਕੁਇੰਟਲ 40 ਕਿਲੋ ਕਣਕ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ।
ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਸਾਬਕਾ ਮੰਤਰੀ ਰਣੀਕੇ ਨੇ ਆਖਿਆ ਕਿ ਹਲਕਾ ਅਟਾਰੀ ਅਤੇ ਆਸ ਪਾਸ ਦੇ ਪਿੰਡਾਂ ’ਚ ਇਕੱਤਰ ਕੀਤੀ ਕਣਕ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸੁਖਬੀਰ ਸਿੰਘ ਤੇ ਨਿਸ਼ਾਨ ਸਿੰਘ, ਬਾਬਾ ਮੇਜਰ ਸਿੰਘ ਮੁਖੀ ਤਰਨਾ ਦਲ, ਅਜਮੇਰ ਸਿੰਘ ਸਰਕਲ ਪ੍ਰਧਾਨ ਤੇ ਦਰਸ਼ਨ ਸਿੰਘ ਲਹੋਰੀਮੱਲ ਚੇਅਰਮੈਨ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media