ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਬੰਧ ਵਾਲੇ ਮਿਸ਼ਨਰੀ ਕਾਲਜਾਂ ਦੇ
ਪ੍ਰਿੰਸੀਪਲਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 18 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ।
ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਮਿਸ਼ਨਰੀ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਸਮੂਹ ਸਟਾਫ਼ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ ਕਰਨਾ ਸ਼ਲਾਘਾਯੋਗ ਕਾਰਜ ਹੈ।ਮਾਇਆ ਭੇਟ ਕਰਨ ’ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸੰਤ ਕਰਤਾਰ ਸਿੰਘ ਖ਼ਾਲਸਾ ਮਿਸ਼ਨਰੀ ਕਾਲਜ ਭੂਰਾਕੋਹਨਾ ਦੇ ਪ੍ਰਿੰਸੀਪਲ ਰਾਜਪਾਲ ਸਿੰਘ ਭੂਰਾਕੋਹਨਾ, ਪ੍ਰਿੰਸੀਪਲ ਡਾ. ਜੋਗੇਸ਼ਵਰ ਸਿੰਘ ਢਾਡੀ ਕਾਲਜ ਅੰਮ੍ਰਿਤਸਰ ਤੇ ਪ੍ਰਿੰਸੀਪਲ ਰਜਿੰਦਰ ਸਿੰਘ ਡੇਰਾ ਬਾਬਾ ਨਾਨਕ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media