ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਪੰਜਾਬ ਭਰ ਤੋਂ ਸੰਗਤਾਂ ਵੱਲੋਂ ਵੱਡੀ ਮਾਤਰਾ
ਵਿਚ ਕਣਕ, ਮਾਇਆ ਅਤੇ ਹੋਰ ਰਸਦਾਂ ਭੇਟ ਕੀਤੀਆਂ ਜਾ ਰਹੀਆਂ ਹਨ।ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਰਣਬੀਰ ਸਿੰਘ ਮੈਂਬਰ ਕੋਰ ਕਮੇਟੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਸੰਗਤਾਂ ਸਮੇਤ ਲੰਗਰ ਲਈ 191 ਕੁਇੰਟਲ ਕਣਕ ਲੈ ਕੇ ਪੁੱਜੇ। ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਵਧੀਕ ਮੈਨੇਜਰ ਸੁਖਬੀਰ ਸਿੰਘ ਤੇ ਬਘੇਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਤੇਜਇਕਬਾਲ ਸਿੰਘ ਸਰਕਲ ਪਧਾਨ, ਰੇਸ਼ਮ ਸਿੰਘ ਕੋਟਲੀ ਔਲਖ ਸਰਕਲ ਪ੍ਰਧਾਨ, ਦਲਬੀਰ ਸਿੰਘ ਭੰਬੀਰਾ, ਸਰਬਜੀਤ ਸਿੰਘ, ਰਾਜਵਿੰਦਰ ਸਿੰਘ ਰਾਜਾ ਲਦੇਹ, ਵਿੱਕੀ ਪ੍ਰਧਾਨ ਰਾਜਾਸਾਂਸੀ, ਹਰਜੀਤ ਸਿੰਘ ਵਰਨਾਲੀ, ਬਲਕਰਨ ਸਿੰਘ ਪੀ.ਏ, ਗੁਰਜੀਤਪਾਲ ਸਿੰਘ ਭਲੋਟ, ਗੁਰਮੀਤ ਸਿੰਘ ਭਿੰਡੀਆਂ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media