ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਦੇ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਰਧਾਰਿਤ ਸਮੇਂ ਤੋਂ ਅੱਗੇ ਪਾਈਆਂ ਗਈਆਂ
ਪ੍ਰੀਖਿਆਵਾਂ ਲਈ 1 ਤੋਂ 16 ਜੁਲਾਈ ਤੱਕ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟਸ਼ੀਟ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਖੁਸ਼ ਹਨ।
ਪ੍ਰੀਖਿਆਵਾਂ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਵਿਦਿਆਰਥਣ ਦੀਪਿਕਾ ਬੱਬਰ ਤੇ ਦਮਨਦੀਪ ਕੌਰ ਦਾ ਮੰਨਣਾ ਹੈ ਕਿ ਬੇਸ਼ੱਕ ਕੋਰੋਨਾ ਵਾਇਰਸ ਦੇ ਕਾਰਨ ਯੂਨੀਵਰਸਿਟੀ ਦੀਆਂ ਇੰਨ੍ਹਾਂ ਪ੍ਰੀਖਿਆਵਾਂ ਦਾ ਲੇਟ ਹੋਣਾ ਸੁਭਾਵਿਕ ਸੀ ਪਰ ਉਨ੍ਹਾਂ ਪਹਿਲਾਂ ਹੀ ਆਪਣਾ ਸਿਲੇਬਸ ਪੂਰਾ ਕਰ ਲਿਆ ਹੈ।ਡੇਟਸ਼ੀਟ ਜਾਰੀ ਨਾ ਹੋਣ ਤੱਕ ਉਨ੍ਹਾਂ ਵੱਲੋਂ ਮੁੜ ਸਿਲੇਬਸ ਨੂੰ ਵੇਖਿਆ ਵਾਚਿਆ ਜਾ ਚੁੱਕਾ ਹੈ ਅਤੇ ਉਹ ਤਰੀਕਾ ਦੇ ਐਲਾਨ ਦੇ ਇੰਤਜਾਰ ਵਿੱਚ ਸਨ।
ਇਸ ਸਬੰਧ ਵਿੱਚ ਜੀ.ਐਨ.ਡੀ.ਯੂ ਦੇ ਰਜਿਸਟਰਾਰ ਪ੍ਰੋ. ਡਾ. ਕੇ. ਐਸ ਕਾਹਲੋਂ ਨੇ ਦੱਸਿਆ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀਆਂ ਪ੍ਰੀਖਿਆਵਾਂ ਦੌਰਾਨ ਸਰਕਾਰ ਤੇ ਜੀ.ਐਨ.ਡੀ.ਯੂ ਪ੍ਰਬੰਧਨ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਇਆ ਜਾਏਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media