Saturday, July 25, 2026

ਬਠਿੰਡਾ ਵਿੱਚ ਇੱਕ ਹੋਰ ਮਰੀਜ਼ ਨੇ ਕੋਰੋਨਾ ਨੂੰ ਦਿੱਤੀ ਮਾਤ

96 ਰਿਪੋਰਟਾਂ ਆਈਆਂ ਨੈਗੇਟਿਵ

ਬਠਿੰਡਾ, 21 ਮਈ (ਪੰਜਾਬ ਪੋਸਟ ਬਿਉਰੋ) – ਬਠਿੰਡਾ ਜ਼ਿਲੇ ਵਿ ਚ ਅੱਜ ਇੱਕ ਹੋਰ ਵਿਅਕਤੀ ਕੋਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਆਪਣੇ ਘਰ ਲਈ ਪਰਤ ਗਿਆ।ਹੁਣ ਜ਼ਿਲੇ ਵਿੱਚ ਕੋਰੋਨਾ ਨਾਲ ਲੜ ਰਹੇ ਵਿਅਕਤੀਆਂ ਦੀ ਗਿਣਤੀ ਕੇਵਲ 2 ਰਹਿ ਗਈ ਹੈ।
                ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਹੁਣ ਤੱਕ ਕੁੱਲ ਜਿਲੇ ਵਿੱਚ 43 ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਪੋਜ਼ਟਿਵ ਆਈਆਂ ਸਨ, ਜਿਨਾਂ ਵਿੱਚੋਂ 41 ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਕੇਵਲ 2 ਐਕਟਿਵ ਕੇਸ ਹਸਪਤਾਲ ਵਿੱਚ ਡਾਕਟਰਾਂ ਦੀ ਦੇਖ-ਰੇਖ ਵਿੱਚ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਲਏ ਗਏ 102 ਨਮੂਨਿਆਂ ਵਿੱਚੋਂ 96 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ, ਜਦਕਿ 6 ਦੀ ਰਿਪੋਰਟ ਬਕਾਇਆ ਹੈ।
                ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਵੀਰਵਾਰ ਨੂੰ 95 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …