Saturday, March 21, 2026

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 1 ਹੋਈ – ਡਿਪਟੀ ਕਮਿਸ਼ਨਰ

ਕੁੱਲ 60 ਕੇਸਾਂ ਵਿੱਚੋਂ ਕਰੋਨਾ ਰਿਕਵਰ 59, ਪਾਜ਼ਟਿਵ ਮਰੀਜ਼ 01 ਤੇ ਮੌਤ 01

ਰੂਪਨਗਰ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਘਟ ਕੇ 01 ਰਹਿ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1655 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 1437 ਦੀ ਰਿਪੋਰਟ ਨੈਗਟਿਵ, 149 ਦੀ ਰਿਪੋਰਟ ਪੈਂਡਿੰਗ, 01 ਕੇਸ ਐਕਟਿਵ ਕਰੋਨਾ ਪਾਜ਼ਟਿਵ ਅਤੇ 59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਇੱਕ ਨਿਵਾਸੀ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 60 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿਚੋਂ ਕਰੋਨਾ ਰਿਕਵਰ ਮਰੀਜ਼ਾਂ ਦੀ ਸੰਖਿਆ 59, ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 01 ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ।
             ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …