ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ ਅਤੇ ਲੋਕਾਂ ਨੂੰ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਘਰੋਂ ਬਾਹਰ ਨਿਕਲਣ ਸਮੇਂ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਆਦਿ ਸੁਰੱਖਿਆ ਉਪਕਰਨਾਂ ਦੀ ਵਰਤੋਂ ਯਕੀਨੀ ਬਨਾਉਣ ਦੀ ਅਪੀਲ ਵੀ ਕੀਤੀ।ਜ਼ਿਕਰਯੋਗ ਹੈ ਕਿ ਗੁਰਦਰਸ਼ਨ ਸਿੰਘ ਘਨੌਰ ਤੋਂ ਤਬਦੀਲ ਹੋ ਕੇ ਇੱਥੇ ਧੁਰੀ ਆਏ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …