ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ
ਨਗਰ ਦੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਰਸਦਾਂ ਭੇਟ ਕੀਤੀਆਂ ਗਈਆਂ ਹਨ।ਪਿੰਡ ਦੇ ਕੋਰੋਨਾ ਮੁਕਤ ਹੋਣ ਕਾਰਨ ਸੰਗਤਾਂ ਵੱਲੋਂ ਸ਼ੁਕਰਾਨੇ ਦੇ ਤੌਰ ’ਤੇ ਇਹ ਸੇਵਾ ਕੀਤੀ ਗਈ ਹੈ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਸਵਰਨਜੀਤ ਸਿੰਘ, ਇਕ ਨੂਰ ਸੰਸਥਾ ਪਠਲਾਵਾ ਦੇ ਚੇਅਰਮੈਨ ਤਰਲੋਚਨ ਸਿੰਘ ਵਾਰੀਆ ਅਤੇ ਨਗਰ ਦੇ ਸਰਪੰਚ ਹਰਪਾਲ ਸਿੰਘ ਦੀ ਅਗਵਾਈ ਵਿਚ ਰਸਦਾਂ ਲੈ ਕੇ ਪੁੱਜੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਭਾਈ ਜਸਬੀਰ ਸਿੰਘ ਰੋਡੇ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਸੰਗਤ ਵੱਲੋਂ ਭੇਟਾ ਕੀਤੀਆਂ ਗਈਆਂ ਰਸਦਾਂ ਵਿਚ 61 ਕੁਇੰਟਲ ਕਣਕ, 40 ਕੁਇੰਟਲ ਖੰਡ, 41 ਕੁਇੰਟਲ ਪਿਆਜ਼, 10 ਕੁਇੰਟਲ ਚੌਲ ਤੋਂ ਇਲਾਵਾ ਦਾਲਾਂ, ਸੂਜੀ, ਚਣੇ, ਮਸਾਲੇ, ਸੁੱਕਾ ਦੁੱਧ, ਤੇਲ ਅਤੇ ਘਿਉ ਆਦਿ ਸ਼ਾਮਲ ਹਨ।
ਇਸ ਮੌਕੇ ਵਧੀਕ ਮੈਨੇਜਰ ਸੁਖਬੀਰ ਸਿੰਘ, ਭਾਈ ਹਰਪ੍ਰੀਤ ਸਿੰਘ ਪਠਲਾਵਾ, ਅਮਰਪ੍ਰੀਤ ਸਿੰਘ ਲਾਲੀ, ਕੁਲਦੀਪ ਸਿੰਘ, ਤਰਲੋਚਨ ਸਿੰਘ, ਮਾਸਟਰ ਤਰਸੇਮ ਸਿੰਘ, ਅਜੀਤ ਸਿੰਘ, ਫ਼ਤਹਿ ਸਿੰਘ, ਡਾ. ਪ੍ਰਮਿੰਦਰ ਸਿੰਘ, ਰਾਮ ਸਿੰਘ ਬੰਗਾ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media