Tuesday, October 13, 2026

ਗਿਆਨੀ ਸਵਰਨ ਸਿੰਘ ਜੰਮੂ ਦਾ ਚਲਾਣਾ ਕੌਮ ਲਈ ਵੱਡਾ ਘਾਟਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ‘ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ ਨਾਲ-ਨਾਲ ਵੱਡੇ ਗੁਰਮਤਿ ਸਮਾਗਮ ਕਰਵਾ ਕੇ ਗੁਰਮਤਿ ਵਿਚਾਰਧਾਰਾ ਨੂੰ ਫੈਲਾਇਆ।ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁੱਖਦਾਈ ਹੈ।ਉਨ੍ਹਾਂ ਦੀ ਘਾਟ ਪੰਥਕ ਹਲਕਿਆਂ ਵਿਚ ਸਦਾ ਰੜਕਦੀ ਰਹੇਗੀ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …