Thursday, June 18, 2026

ਗੁਰੂ ਕਲਗੀਧਰ ਪਬਲਿਕ ਸਕੂਲ ਵਲੋਂ ਆਨਲਾਈਨ ਪੜ੍ਹਾਈ ਜ਼ੋਰਾਂ ‘ਤੇ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 ਦੇ ਵੱਲੋਂ ਕਰਵਾਈ ਗਈ ਰੈਂਕਿੰਗ ਵਿੱਚ ਪੰਜਵਾਂ ਸਥਾਨ ਹਾਸਲ ਕਰਨ ਵਾਲੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਲਿਖਤੀ ਅਭਿਆਸ ਲਈ ਘਰ ਦਾ ਕੰਮ ਵੀ ਦਿੱਤਾ ਜਾ ਰਿਹਾ ਹੈ।ਵਿਦਿਆਰਥੀਆਂ ਨੂੰ ਹੋਰਨਾਂ ਗਤੀਵਿਧੀਆਂ ਡਰਾਇੰਗ, ਅੰਦਰੂਨੀ ਖੇਡਾਂ, ਵਾਦ-ਵਿਵਾਦ ਪ੍ਰਤੀਯੋਗਤਾ ਤੇ ਗੀਤ ਸੰਗੀਤ ਆਦਿ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਵਿਚਾਲੇ ਸਿੱਧਾ ਸੰਪਰਕ ਹੈ।
                 ਡਾਇਰੈਕਟਰ ਤੇਜਬੀਰ ਸਿੰਘ ਨੇ ਕਿਹਾ ਕਿ ਉਹ ਵਿੱਦਿਆ ਦੇ ਮਾਮਲੇ ਵਿੱਚ ਇਹ ਸਿਲਸਿਲਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਰਕਰਾਰ ਰੱਖਣਗੇ।ਉਨ੍ਹਾਂ ਸ਼ਪੱਸ਼ਟ ਕੀਤਾ ਕਿ ਮੈਡਮ ਗੁਲਸ਼ਨ ਕੌਰ ਚਾਵਲਾ ਅਰੋੜਾ, ਹਰਕੰਵਲਪਾਲ, ਬਲਜੀਤ ਕੌਰ, ਕੁਲਵਿੰਦਰ ਕੌਰ, ਅਮਨਜੀਤ ਕੌਰ ਅਤੇ ਸਾਗਰਜੀਤ ਸਿੰਘ ਆਦਿ ਵੱਲੋਂ ਬੇਮਿਸਾਲ ਆਨਲਾਈਨ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …