ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਵਿਸਵ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚਲਦਿਆ ਜਿਲਾ ਪ੍ਰਸਾਸਨ, ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਵਿੱਚ ਪੁਲਿਸ ਪ੍ਰਸਾਸਨ ਦਾ ਅਹਿਮ ਯੋਗਦਾਨ ਰਿਹਾ ਜਿਲ੍ਹਾ ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੂਰੇ ਕਰਫਿਓ ਦੋਰਾਨ ਕਰੀਬ 1411 ਪੁਲਿਸ ਮੁਲਾਜਮਾਂ ਵੱਲੋਂ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਕਰਫਿਓ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਵਪਾਰੀਆਂ, ਕਾਰੋਬਾਰ ਕਰਨ ਵਾਲੇ ਵਿਅਕਤੀਆਂ ਆਦਿ ਦੇ ਖਿਲਾਫ ਜੇਰ ਧਾਰਾ 188 ਤਹਿਤ ਅੱਜ ਤੱਕ 470 ਮੁਕੱਦਮੇ ਦਰਜ਼ ਕੀਤੇ ਗਏ ਹਨ।ਇਹ ਮੁਕੱਦਮੇ ਉਹਨਾਂ ਵਿਅਕਤੀਆਂ ਦੇ ਖਿਲਾਫ ਦਰਜ਼ ਕੀਤੇ ਗਏ ਹਨ।
ਐਸ.ਐਸ.ਪੀ ਪਠਾਨਕੋਟ ਦੀਪਕ ਹਿਲੋਰੀ ਆਈ.ਪੀ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਬਿਨਾ ਵਜਾ ਜਾਂ ਬਿਨਾ ਕਰਫਿਊ ਪਾਸ ਤੋਂ ਘਰਾਂ ਤੋਂ ਬਾਹਰ ਘੁੰਮ ਰਹੇ ਸਨ।ਉਨ੍ਹਾਂ ਲੋਕਾਂ ‘ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਕਰਫਿਓ ਦੀ ਉਲੰਘਣਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ‘ਤੇ ਧਾਰਾ 188 ਤਹਿਤ ਮੁਕੱਦਮਾ ਦਰਜ਼ ਹੁੰਦਾ ਹੈ, ਉਸ ਵਿਅਕਤੀ ਦਾ ਪਾਸਪੋਰਟ, ਡਰਾਇਵਿੰਗ ਲਾਇਸੰਸ ਨਹੀ ਬਣ ਸਕਦਾ, ਨਾ ਹੀ ਉਹ ਵਿਅਕਤੀ ਵਿਦੇਸ ਜਾ ਸਕਦਾ ਹੈ ਅਤੇ ਨਾ ਹੀ ਉਹ ਸਰਕਾਰੀ ਨੌਕਰੀ ਕਰ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media