Wednesday, January 8, 2025

ਮਾਸਕ ਨਾ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ

ਲੌਂਗੋਵਾਲ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਮੈਡਮ ਇੰਦੂ ਬਾਲਾ ਡੀ.ਐਸ.ਪੀ ਟ੍ਰੈਫਿਕ ਸੰਗਰੂਰ,  ਇੰਸਪੈਕਟਰ ਤੇਜਿੰਦਰ ਸਿੰਘ ਜਿਲ੍ਹਾ ਟਰੈਫ਼ਿਕ ਇੰਚਾਰਜ ਸੰਗਰੂਰ ਤੇ ਮੁੱਖ ਅਫਸਰ ਥਾਣਾ ਅਮਰਗੜ੍ਹ ਇੰਸਪੈਕਟਰ ਰਾਜੇਸ਼ ਕੁਮਾਰ ਮਲਹੋਤਰਾ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਏ.ਐਸ.ਆਈ ਕੇਸ਼ਰ ਸਿੰਘ ਇੰਚਾਰਜ ਟ੍ਰੈਫਿਕ ਅਮਰਗੜ੍ਹ ਵਲੋਂ ਬਾਗੜੀਆਂ ਨਾਕੇ ‘ਤੇ ਦੋ ਪਹੀਆ ਵਾਹਨ ਚਾਲਕਾਂ ਤੇ ਕਾਰ ਚਾਲਕਾਂ ਦੇ ਮਾਸਕ ਨਾ ਪਹਿਨਣ ਕਾਰਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਮਾਸਕ ਪਾਏ ਘਰੋਂ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ 21 ਵਾਹਨ ਚਾਲਕਾਂ ਦੇ ਮਾਸਕ ਨਾ ਪਹਿਨਣ ‘ਤੇ ਚਲਾਨ ਕੱਟ ਕੇ ਉਨ੍ਹਾਂ ਨੂੰ ਮਾਸਕ ਵੀ ਵੰਡੇ ਗਏ।ਇਸ ਮੌਕੇ ਏ.ਐਸ.ਆਈ ਅਮਰੀਕ ਸਿੰਘ ਤੇ ਏ.ਐਸ.ਆਈ ਤੇਜ਼ ਪ੍ਰਕਾਸ਼ ਵੀ ਹਾਜ਼ਰ ਸਨ।

Check Also

ਪਿੰਡ ਘੋੜੇਨਾਂਵ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਘੋੜੇਨਾਂਵ ਦੇ ਨੌਜਵਾਨਾਂ ਵੱਲੋਂ …