ਲੌਂਗੋਵਾਲ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਗਰੀਬਾਂ ਨੂੰ ਲੰਗਰ ਵਰਤਾ ਕੇ ਮਨਾਇਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਨੇ ਵੀ ਸ਼ਿਰਕਤ ਕੀਤੀ।ਗੋਬਿਦਰ ਸਿੰਘ ਖੰਗੂੜਾ ਤੇ ਸਾਜਨ ਕਾਂਗੜਾ ਨੇ ਕਿਹਾ ਕਿ ਕਾਂਗਰਸ ਨੇ ਸੱਤਾ ‘ਚ ਹੁੰਦਿਆਂ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਚਲਾਈਆਂ ਹਨ ਜਿਸ ਦਾ ਲਾਭ ਅੱਜ ਵੀ ਗਰੀਬ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਅਗਾਂਹ ਵਧੂ ਸੋਚ ਵਾਲੇ ਪ੍ਰਧਾਨ ਮੰਤਰੀ ਸਨ। ਜਿਨ੍ਹਾਂ ਆਪਣੇ ਕਾਰਜਕਾਲ ਦੌਰਾਨ ਜਿਥੇ ਕੰਪਿਊਟਰ ਯੁੱਗ ਦੀ ਸ਼ੁਰੂਆਤ ਕੀਤੀ ਉਥੇ ਹੀ ਉਨ੍ਹਾਂ ਪੰਚਾਇਤੀ ਰਾਜ ਦੀ ਸਥਾਪਨਾ ਅਤੇ 18 ਸਾਲ ਦੇ ਨੌਜਵਾਨਾਂ ਨੂੰ ਵੋਟ ਪਾਉਣ ਦਾ ਅਧਿਕਾਰ ਦਿਵਾਉਣ ਸਣੇ ਅਨੇਕਾਂ ਅਜਿਹੇ ਫੈਸਲੇ ਲਾਗੂ ਕੀਤੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਵੀ ਰਾਜੀਵ ਗਾਂਧੀ ਨੂੰ ਦੇਸ਼ ਯਾਦ ਕਰ ਰਿਹਾ ਹੈ।
ਇਸ ਮੌਕੇ ਪਰਵਾਸੀ ਮਜ਼ਦੂਰਾਂ ਦੇ ਹੱਥਾਂ ਵਿੱਚ ਮੋਦੀ ਸਰਕਾਰ ਤੇ ਅਨੋਖੀ ਚੋਟ ਕਰਨ ਵਾਲੇ ਪੋਸਟਰ ਵੀ ਸਨ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਅਰਾਧਨਾ ਜਿਲ੍ਹਾ ਵਾਇਸ ਪ੍ਰਧਾਨ ਸੰਗਰੂਰ, ਲੱਕੀ ਗੁਲਾਟੀ, ਅਨਿਲ ਕੁਮਾਰ, ਰਾਜਪਾਲ ਸਿੰਘ ਰਾਜੂ ਸਾਰੋ, ਦਰਸ਼ਨ ਸਿੰਘ, ਇੰਦਰਜੀਤ ਸਿੰਘ ਨੀਲੂ, ਪਰਦੀਪ ਸ਼ਰਮਾ ਆਦਿ ਹਾਜ਼ਰ ਸਨ।
Check Also
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ …