ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਲਈ ਸਮੂਹ ਵਿਭਾਗਾਂ ਦੀਆਂ ਚੋਣਾਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ ਪਰ ਕੁਝ ਵਿਭਾਗਾਂ ਅਤੇ ਕਾਲਜਾਂ ਦੇ ਮੁਖੀਆਂ ਵਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਅਣਗਹਿਲੀ ਕੀਤੀ ਜਾ ਰਹੀ ਹੈ , ਜਿਸ ਕਾਰਨ ਅੱਜ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀ ਪ੍ਰਦੀਪ ਸੱਭਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿਧ ਐਕਟ 1951 ਦੀ ਧਾਰਾ-134 ਤਹਿਤ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸ੍ਰੀ ਸੱਭਰਵਾਲ ਨੇ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਸਬੰਧੀ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇਨ ਬਿੰਨ ਲਾਗੂ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੱਭਰਵਾਲ ਨੇ ਦੱਸਿਆ ਕਿ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਅੰਮ੍ਰਿਤਸਰ-1, ਡੀ.ਐਮ ਐਫ .ਸੀ. ਆਈ ਇੰਡੀਆ,ਪ੍ਰਿੰਸੀਪਲ ਖਾਲਸਾ ਕਾਲਜ ਆਫ ਐਜੂਕੇਸ਼ਨ, ਸੀ-ਬਲਾਕ ਰਣਜੀਤ ਐਵਨਿਊ, ਅੰਮ੍ਰਿਤਸਰ, ਪ੍ਰਿੰਸੀਪਲ ਖਾਲਸਾ ਕਾਲਜ ਆਫ ਫੀਜ਼ੀਕਲ ਐਜ਼ੂਕੇਸਨ, ਹੇਰ ਅੰਮ੍ਰਿਤਸਰ, ਪ੍ਰਿੰਸੀਪਲ ਅਨੰਦ ਕਾਲਜ ਆਫ ਐਜ਼ੂਕੇਸਨ ਫਾਰ ਵੂਮੈਨ, ਜੇਠੂਵਾਲ, ਬਟਾਲਾ ਰੋਡ ਅੰਮ੍ਰਿਤਸਰ, ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ ਐਜ਼ੂਕੇਸ਼ਨ, ਖਾਨਕੋਟ, ਗਲੋਬਲ ਕਾਲਜ ਆਫ ਇੰਜੀਨਅਰਿੰਗ ਕਾਲਜ ਬਟਾਲਾ ਰੋਡ, ਸਰਕਾਰੀ ਆਰਟ ਐਂਡ ਕਰਾਫਟ ਇੰਸਟੀਚਿਊਟ ਹਾਲ ਗੇਟ ਅੰਮ੍ਰਿਤਸਰ, ਪ੍ਰਿੰਸੀਪਲ ਮੋਹਨ ਲਾਲ ਮੈਮੋਰੀਅਲ ਇੰਸਟੀਚਿਊਟ ਆਫ ਐਜ਼ੂਕੇਸਨ, ਮੂਧਲ, ਸਰਕਾਰੀ ਆਈ.ਟੀ.ਆਈ ਜੰਡਿਆਲਾ ਗੁਰੂ, ਸਰਕਾਰੀ ਆਈ.ਟੀ.ਆਈ ਰਣੀਕੇ ਅਤੇ ਡਿਪਟੀ ਡਾਇਰੈਕਟਰ, ਪੰਜਾਬ ਇੰਸਟੀਚਿਊਟ ਆਫ ਟੈਕਸੇਟਾਈਲ ਟੈਕਨਾਲੋਜੀ,ਅੰਮ੍ਰਿਤਸਰ ਨੂੰ ਸ਼ੋ ਕਾਜ ਨੋਟਿਸ ਜਾਰੀ ਕੀਤੇ ਗਏ ਹਨ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਉਪਰੋਕਤ ਅਧਿਕਾਰੀਆਂ ਤੇ ਮੁਖੀਆਂ ਨੇ ਲੋਕ ਸਭਾ ਚੋਣਾਂ ਸਬੰਧੀ ਹੋਈਆਂ ਮੀਟਿੰਗਾਂ ਵਿਚ ਕੋਈ ਸ਼ਮੂਲੀਅਤ ਨਹੀ ਕੀਤੀ ਅਤੇ ਨਾ ਹੀ ਚੋਣਾਂ ਸਬੰਧੀ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀਆਂ ਆਦਿ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਕੇਸ ਥਾਪਰ ਚੋਣ ਤਹਿਲੀਸਦਾਰ ਅੰਮ੍ਰਿਤਸਰ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …