Sunday, August 2, 2026

ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ

ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਸ਼ਹੀਦਾਂ ਤਰਨਾ ਦਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
              ਇਸ ਦੌਰਾਨ ਸੰਬੋਧਨ ਕਰਦਿਆਂ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹਰ ਸਾਲ ਸਮਾਗਮ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ।ਉਨ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 22 ਮਈ 1964 ਨੂੰ ਮਹੰਤਾਂ ਪਾਸੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਅਜ਼ਾਦ ਕਰਵਾ ਕੇ ਇਸ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਸੌਂਪਣ ਦਾ ਫੈਸਲਾ ਵੀ ਆਪਣੇ ਆਪ ਵਿੱਚ ਅਹਿਮ ਹੈ।
                 ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਾਂਝੇ ਤੌਰ ’ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਬਾਬਾ ਨੌਰੰਗ ਸਿੰਘ, ਮੈਨੇਜਰ ਮੁਖਤਾਰ ਸਿੰਘ, ਬਘੇਲ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਾਬਾ ਸਵਰਣਜੀਤ ਸਿੰਘ, ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …