Sunday, August 2, 2026

ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਕਣਕ ਭੇਟ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਹਰਿਆਣਾ ਦੇ ਪਹੇਵਾ ਨਿਵਾਸੀ ਖੁਸ਼ਵੰਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਦਵਿੰਦਰ ਸਿੰਘ ਵੱਲੋਂ ਵੀ 90 ਕੁਇੰਟਲ ਕਣਕ ਦੀ ਸੇਵਾ ਕੀਤੀ ਗਈ।ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਡਾ. ਰੂਪ ਸਿੰਘ ਨੇ ਦੱਸਿਆ ਕਿ ਮੁੰਬਈ ਨਿਵਾਸੀ ਉਘੇ ਕਾਰੋਬਾਰੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ।ਜੇ.ਆਈ.ਐਸ ਯੂਨੀਵਰਸਿਟੀ ਦੇ ਮਾਲਿਕ ਤਰਨਜੀਤ ਸਿੰਘ ਨਰੂਲਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ 21 ਲੱਖ ਰੁਪਏ ਭੇਜੇ ਗਏ ਸਨ।ਉਨ੍ਹਾਂ ਨੇ 11-11 ਲੱਖ ਰੁਪਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਲੰਗਰਾਂ ਲਈ ਵੀ ਭੇਜੇ ਸਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅਸੀਂ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਜੋ ਤਨ-ਮਨ ਧਨ ਨਾਲ ਗੁਰੂ ਘਰ ਲਈ ਸੇਵਾ ਭੇਜ ਰਹੀਆਂ ਹਨ।
                 ਲੰਗਰ ਲਈ ਸੇਵਾ ਭੇਜਣ ਵਾਲੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …