Saturday, September 19, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਵਿਖੇ ਫੋਟੋਗ੍ਰਾਫੀ ਟਾਕ ਦਾ ਆਯੋਜਨ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਮੀਡੀਆ ਪ੍ਰੋਡਕਸ਼ਨ ਵਿਭਾਗ ਵਲੋਂ ਫੋਟੋਗ੍ਰਾਫੀ ਦੀ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਸੋਨੀ ਕੰਪਨੀ ਦੇ ਫੋਟੋਗ੍ਰਾਫਰ ਟ੍ਰੇਨਰ ਮਾਨ ਰੋਹਿਤ ਗੌਤਮ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦੇ ਫੇਸ ਬੁੱਕ ਪੇਜ ਤੋਂ ਲਾਈਵ ਹੋ ਕੇ ਫੋਟੋਗ੍ਰਾਫੀ ਨਾਲ ਸੰਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕੁੱਝ ਨਵਾਂ ਅਤੇ ਰਚਨਾਤਮਕ ਤਰੀਕੇ ਨਾਲ ਸਿੱਖਣ ਦੇ ਸਿਧਾਂਤ ਪੇਸ਼ ਕੀਤੇ ।
                ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਬੱਚਿਆਂ ਨੂੰ ਚਲਦੇ ਸਮੇਂ ਦਾ ਸਹੀ ਉਪਯੋਗ ਕਰਨ ਦੀ ਪ੍ਰੇਰਨਾ ਦਿੱਤੀ।ਮੀਡੀਆ ਪ੍ਰੋਡਕਸ਼ਨ ਵਿਭਾਗ ਦੇ ਅਧਿਆਪਕ ਨਵਲਪ੍ਰੀਤ ਸਿੰਘ ਨੇ ਇਸ ਸੈਮੀਨਾਰ ਦਾ ਸੰਚਾਲਨ ਕੀਤਾ।ਮਾਸ ਮੀਡੀਆ ਗਿਆਰਵੀਂ ਤੇ ਬਾਰ੍ਹਵੀਂ ਦੇ ਬੱਚੇ ਅਤੇ ਅਧਿਆਪਕ ਇਸ ਪ੍ਰੋਗਰਾਮ ਦਾ ਹਿੱਸਾ ਬਣੇ।ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ, ਅਧਿਆਪਕ ਰਾਜੀਵ ਠਾਕੁਰ, ਸ੍ਰੀਮਤੀ ਹਰਪ੍ਰੀਤ ਕੌਰ ਤੇ ਮਨਮਹਿਕ ਸਿੰਘ ਆਦਿ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …