Thursday, July 9, 2026

ਜਿਲ੍ਹਾ ਪਠਾਨਕੋਟ ‘ਚ ਅੱਜ ਸ਼ਨੀਵਾਰ ਮਿਲਿਆ ਇੱਕ ਹੋਰ ਕਰੋਨਾ ਪਾਜ਼ਟਿਵ ਵਿਅਕਤੀ

ਕੁੱਲ ਤਿੰਨ ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਚਿੰਤਪੁਰਨੀ ਮੈਡੀਕਲ ਕਾਲਜ ਆਈਸੋਲੇਸ਼ਨ ਹਸਪਤਾਲ ‘ਚ ਕੀਤਾ ਜਾ ਰਿਹਾ ਇਲਾਜ਼

ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਇੱਕ ਹੋਰ ਕਰੋਨਾ ਪਾਜ਼ਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ ਤਿੰਨ ਕਰੋਨਾ ਪਾਜ਼ਟਿਵ ਲੋਕਾਂ ਦਾ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਇਲਾਜ਼ ਕੀਤਾ ਜਾ ਰਿਹਾ।
              ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਜੋ ਵਿਅਕਤੀ ਕਰੋਨਾ ਪਾਜ਼ਟਿਵ ਆਇਆ ਹੈ ਉਹ ਮੁੰਬਈ ਵਿਖੇ ਕੰਮ ਕਰਦਾ ਸੀ।21 ਮਈ ਨੂੰ ਜਦੋਂ ਇਹ ਵਿਅਕਤੀ ਪਠਾਨਕੋਟ ਪਹੁੰਚਿਆ ਤਾਂ ਇਸ ਨੂੰ ਕਰੋਨਾ ਦੇ ਕੁੱਝ ਲੱਛਣ ਹੋਣ ਦੀ ਸ਼ੰਕਾ ਹੋਈ ਤਾਂ ਉਹ ਆਪਣੇ ਘਰ ਨਾ ਜਾ ਕੇ ਸਿਵਲ ਹਸਪਤਾਲ ਪੁੱਜਾ।ਜਿੱਥੇ ਇਸ ਦੀ ਕਰੋਨਾ ਟੈਸਟ ਲਈ ਸੈਂਪਲਿੰਗ ਕੀਤੀ ਗਈ ਅਤੇ ਜੋ ਕਰੋਨਾ ਪਾਜੀਟਿਵ ਆਈ ਹੈ।ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਪਿਛਲੇ ਦਿਨਾਂ ਦੋਰਾਨ ਵੀਰਵਾਰ ਨੂੰ 2 ਮਾਮਲੇ ਕਰੋਨਾ ਪਾਜ਼ਟਿਵ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਵਿਦੇਸ਼ ਤੋਂ ਆਇਆ ਹੈ ਅਤੇ ਦੂਸਰਾ ਪਠਾਨਕੋਟ ਸਿਟੀ ਦਾ ਹੀ ਰਹਿਣ ਵਾਲਾ ਹੈ ਅਤੇ ਫਾਸਟ ਫੂਡ ਦਾ ਕੰਮ ਕਰਦਾ ਸੀ ਲਾਕ ਡਾਊਣ ਦੇ ਚਲਦਿਆਂ ਪਿਛਲੇ ਲੰਮੇ ਸਮੇਂ ਤੋਂ ਫਾਸਟ ਫੂਡ ਦਾ ਕੰਮ ਬੰਦ ਰੱਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਕਰੋਨਾ ਪਾਜੀਟਿਵ ਲੋਕਾਂ ਨੂੰ ਚਿੰਤਪੂਰਨੀ ਮੈਡੀਕਲ ਕਾਲਜ ਬੰਧਾਨੀ ਵਿਖੇ ਬਣਾਏ ਆਈਸੋਲੇਸ਼ਨ ਸੈਂਟਰ ਵਿੱਚ ਆਈਸੋਲੇਟ ਕੀਤਾ ਜਾ ਰਿਹਾ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …