ਸ੍ਰੀ ਮੁਕਤਸਰ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਪਿਛਲੇ ਦਿਨੀ ਕਰੋਨਾ ਮੁਕਤ ਹੋ ਗਿਆ ਸੀ, ਪ੍ਰੰਤੂ ਅੱਜ 28 ਸਾਲਾਂ
ਨੌਜਵਾਨ ਦੀ ਰਿਪੋਰਟ ਪਾਜ਼ਟਿਵ ਆਈ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ ਪੈਰਾ ਮਿਲਟਰੀ ਫੋਰਸ ਨਵੀਂ ਦਿੱਲੀ ਦਾ ਜਵਾਨ ਹੈ।ਜਿਸ ਦੀ ਉਮਰ 28 ਸਾਲ ਹੈ।ਉਹ ਪਿੰਡ ਮਾਹਣੀ ਖੇੜਾ ਤਹਿਸੀਲ ਮਲੋਟ ਦਾ ਰਹਿਣ ਵਾਲਾ ਹੈ ਅਤੇ ਇਹ ਜਵਾਨ ਛੁੱਟੀ ਦੌਰਾਨ ਇਹ ਆਪਣੇ ਘਰ ਵਿਖੇ ਆਇਆ ਹੈ ਅਤੇ ਇਸ ਦੇ ਕਰੋਨਾ ਵਾਇਰਸ ਦੇ ਟੈਸਟ ਲਏ ਗਏ ਸਨ ਅਤੇ ਘਰ ਵਿੱਚ ਹੀ ਇਕਾਂਤਵਾਸ ਵਜੋਂ ਰੱਖਿਆ ਗਿਆ ਸੀ।ਹੁਣ ਇਸ ਦੇ ਟੈਸਟ ਦੀ ਰਿਪੋਰਟ ਪੋਜ਼ਟਿਵ ਆਉਣ ਕਰਕੇ ਇਸ ਦੇ ਸਾਰੇ ਪਰਿਵਾਰ ਦੇ ਕਰੋਨਾ ਵਾਇਰਸ ਦੇ ਟੈਸਟ ਲਏ ਗਏ ਹਨ ਅਤੇ ਪਰਿਵਾਰ ਨੂੰ ਘਰ ਵਿੱਚ ਹੀ ਇਕਾਂਤਵਾਸ ਵਜੋਂ ਰਹਿਣ ਦੇ ਹੁਕਮ ਦਿੱਤੇ ਗਏ ਹਨ।ਪਿੰਡ ਮਾਹਣੀ ਖੇੜਾ ਵਿਖੇ ਕਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੌਕਸੀ ਵਧਾ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਦੇ ਮਰੀਜ਼ ਦੀ ਜਾਣਕਾਰੀ ਪੈਰਾ ਮਿਲਟਰੀ ਫੋਰਸ ਦੇ ਹੈਡ ਕੁਆਟਰ ਨਵੀਂ ਦਿੱਲੀ ਵਿਖੇ ਦੇ ਦਿੱਤੀ ਗਈ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਪਹਿਲਾਂ 66 ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਤਸੱਲੀਬਖਸ਼ ਕੀਤਾ ਜਾ ਚੱਕਾ ਹੈ ਅਤੇ ਇਸ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 67 ਹੋ ਚੁੱਕੀ ਹੈ। ਸਿਵਲ ਸਰਜਨ ਕਿਹਾ ਕਿ ਕਰੋਨਾ ਵਾਇਰਸ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media