ਕੋਰੋਨਾ ਦੇ ਆਖਰੀ ਮਰੀਜ਼ ਨੂੰ ਗਿਆਨ ਸਾਗਰ ਹਸਪਤਾਲ `ਚੋਂ ਕੀਤਾ ਡਿਸਚਾਰਜ਼
ਫਤਹਿਗੜ੍ਹ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਸਬੰਧੀ ਹੁਣ ਤੱਕ ਸਾਹਮਣੇ ਆਏ ਕੋਰੋਨਾ
ਪਾਜ਼ਟਿਵ ਮਰੀਜ਼ਾਂ ਵਿਚੋਂ ਆਖਰੀ ਮਰੀਜ਼ ਦੇ ਗਿਆਨ ਸਾਗਰ ਹਸਪਤਾਲ, ਬਨੂੜ ਵਿਚੋਂ ਡਿਸਚਾਰਜ਼ ਹੋਣ ਨਾਲ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ।
ਫ਼ਤਹਿਗੜ੍ਹ ਸਹਿਬ ਜਿਲ੍ਹੇ ਨਾਲ ਸਬੰਧਤ 57 ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਸਨ ਤੇ 56 ਮਰੀਜ਼ ਪਹਿਲਾਂ ਹੀ ਕੋਰੋਨਾ ਨੂੰ ਮਾਤ ਦੇ ਚੁੱਕੇ ਸਨ ਤੇ ਅੱਜ ਰਹਿੰਦੇ 01 ਮਰੀਜ਼ ਨੂੰ ਵੀ ਡਿਸਚਾਰਜ ਕਰ ਦਿੱਤਾ ਗਿਆ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਸਬੰਧੀ 3003 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 2741 ਨੈਗੇਟਿਵ ਆਏ ਹਨ।ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਹਿੱਤ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media