Sunday, September 20, 2026

ਜ਼ਿਲ੍ਹਾ ਰੂਪਨਗਰ ਦੇ ਸਾਰੇ ਕਰੋਨਾ ਪੌਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ

ਰੂਪਨਗਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੂਪਨਗਰ ਵਿਖੇ ਕਰੋਨਾ ਦੀ ਲੜਾਈ ਲੜ੍ਹ ਰਿਹਾ 01 ਵਿਅਕਤੀ ਜੋ ਹਾਲੇ ਡਾਕਟਰਾਂ ਦੀ ਦੇਖ-ਰੇਖ ਹੇਠ ਸੀ ਉਹ ਅੱਜ ਠੀਕ ਹੋ ਕੇ ਆਪਣੇ ਘਰ ਨੂੰ ਪਰਤ ਗਿਆ ਹੈ।ਹੁਣ ਜ਼ਿਲ੍ਹੇ ਦਾ ਕੋਈ ਵੀ ਕਰੋਨਾ ਪੌਜ਼ਟਿਵ ਮਰੀਜ਼ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ ਸਾਰੇ 59 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।
                ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੱਲ 1704 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਇਨ੍ਹਾਂ ਵਿਚੋਂ 1566 ਦੀ ਰਿਪੋਰਟ ਨੈਗਟਿਵ, 71 ਦੀ ਰਿਪੋਰਟ ਪੈਂਡਿੰਗ, ਕੋਈ ਵੀ ਐਕਟਿਵ ਕਰੋਨਾ ਪਾਜ਼ਟਿਵ ਨਹੀਂ।59 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।ਇਸ ਤਰਾਂ ਨਾਲ ਹੁਣ ਜ਼ਿਲ੍ਹਾ ਰੂਪਨਗਰ ਇਕ ਵਾਰ ਕਰੋਨਾ ਤੋਂ ਮੁਕਤ ਹੋ ਗਿਆ ਹੈ।
                   ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਵਾਂ ‘ਤੇ ਜਾਣ ਸਮੇਂ ਹਮੇਸ਼ਾਂ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …