ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬੀਬੀ
ਉਪਿੰਦਰਜੀਤ ਕੌਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲਗਭਗ 400 ਕੁਇੰਟਲ ਕਣਕ ਭੇਜੀ ਗਈ ਹੈ।ਕਣਕ ਲੈ ਕੇ ਪੁੱਜੀਆਂ ਸੁਲਤਾਨਪੁਰ ਲੋਧੀ ਇਲਾਕੇ ਦੀਆਂ ਸੰਗਤਾਂ ਨਾਲ ਆਏ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਪ੍ਰਥਾ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ ਅਤੇ ਹਰ ਗੁਰੂ ਘਰ ਅੰਦਰ ਬਿਨਾ ਮਤਭੇਦ ਲੰਗਰ ਜਾਰੀ ਰਹਿੰਦਾ ਹੈ।ਇਹ ਦੁਨੀਆਂ ਦੇ ਸਭ ਤੋਂ ਵੱਡਾ ਲੰਗਰ ਘਰ ਹੈ, ਜੋ ਸੰਗਤਾਂ ਦੇ ਸਹਿਯੋਗ ਨਾਲ ਚੱਲਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ: ਸਵਰਨ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਤੇ ਹੋਰਨਾਂ ਦਾ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨ ਕੀਤਾ।ਇਸ ਮੌਕੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਸਤਿੰਦਰ ਸਿੰਘ, ਕਾਰਜ ਸਿੰਘ, ਕਰਨਜੀਤ ਸਿੰਘ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media