ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਯਤਨਾਂ ਨਾਲ ਸੰਗਤਾਂ ਵੱਲੋਂ ਵੱਡੀ
ਮਾਤਰਾ ‘ਚ ਕਣਕ ਭੇਜੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਕਣਕ ਲੈ ਕੇ ਪਹੁੰਚੀਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਤਰਫੋਂ ਮਹਿੰਦਰ ਸਿੰਘ ਆਹਲੀ, ਮੁਖਤਾਰ ਸਿੰਘ ਚੀਮਾ ਤੇ ਹੋਰਨਾਂ ਵਲੋਂ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਤੇ ਗੁਰਿੰਦਰ ਸਿੰਘ ਮਥਰੇਵਾਲ, ਰਾਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ, ਜਗਦੀਸ਼ ਸਿੰਘ ਜੱਗਾ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media