Tuesday, November 24, 2026

ਹਲਕਾ ਜਗਰਾਉਂ ਤੋਂ ਸੰਗਤਾਂ ਸਮੇਤ 701 ਕੁਇੰਟਲ ਕਣਕ ਤੇ ਰਸਦਾਂ ਲੈ ਕੇ ਪੁੱਜੇ ਸਾਬਕਾ ਵਿਧਾਇਕ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਜਗਰਾਉਂ ਤੋਂ ਸਾਬਕਾ ਵਿਧਾਇਕ ਐਸ.ਆਰ ਕਲੇਰ ਲੰਗਰ ਗੁਰੁ ਰਾਮ ਦਾਸ ਜੀ ਲਈ ਸੰਗਤਾਂ ਸਮੇਤ 701 ਕੁਇੰਟਲ ਕਣਕ ਲੈ ਕੇ ਪੁੱਜੇ।ਉਨ੍ਹਾਂ ਵੱਲੋਂ 5 ਕੁਇੰਟਲ ਦੇ ਕਰੀਬ ਦਾਲ, ਖੰਡ ਅਤੇ ਹੋਰ ਰਸਦਾਂ ਵੀ ਭੇਟ ਕੀਤੀਆਂ ਗਈਆਂ ਹਨ।ਇਸੇ ਦੌਰਾਨ ਗੁਰੂ ਕੇ ਲੰਗਰਾਂ ਲਈ ਰਸਦਾਂ ਭੇਟ ਕਰਨ ਦੀ ਸੇਵਾ ਵਿਚ ਹਿੱਸਾ ਪਾਉਣ ਵਾਲੀਆਂ ਸੰਗਤਾਂ ਦਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਧੰਨਵਾਦ ਕੀਤਾ। ਉਹਨਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਤੇ ਨਿਸਾਨ ਸਿੰਘ ਨੇ ਸਨਮਾਨ ਵੀ ਕੀਤਾ।
                 ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਜੱਜ ਸਿੰਘ ਝੁਰੜਖੇੜਾ, ਹਰਪਿੰਦਰ ਸਿੰਘ, ਭਾਈ ਪ੍ਰਣਾਮ ਸਿੰਘ, ਇਕਬਾਲ ਸਿੰਘ ਸੰਧੂ, ਕਮਲਜੀਤ ਸਿੰਘ ਸਾਬਕਾ ਚੇਅਰਮੈਨ, ਬਿੰਦਰ ਮਨੀਲਾ, ਹਰੀ ਸਿੰਘ ਕਾਉਂਕੇ ਕਲਾ, ਸ਼ਿਵਰਾਜ ਸਿੰਘ, ਮਨਿੰਦਰਪਾਲ ਸਿੰਘ, ਨਿਰਵੈਲ ਸਿੰਘ, ਇੰਦਰਪਾਲ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਤੇ ਗੁਰਿੰਦਰ ਸਿੰਘ ਮਥਰੇਵਾਲ, ਜਗਦੀਸ਼ ਸਿੰਘ ਜੱਗਾ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …