Thursday, June 25, 2026

ਜਿਲੇ `ਚ ਅੱਜ 4 ਪੋਜ਼ਟਿਵ ਮਰੀਜ਼ ਆਏ ਸਾਹਮਣੇ – ਸਿਵਲ ਸਰਜਨ

ਹੁਸ਼ਿਆਰਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ ਵਿੱਚੋਂ 60 ਸੈਂਪਲਾਂ ਦੀ ਰਿਪੋਰਟ ਅੱਜ ਪ੍ਰਾਪਤ ਹੋ ਗਈ ਹੈ, ਜਿਸ ਵਿੱਚ 4 ਨਵੇਂ ਪੋਜ਼ਟਿਵ ਕੇਸ ਸਾਹਮਣੇ ਆਏ ਹਨ।ਉਨਾਂ ਕਿਹਾ ਕਿ ਹੁਣ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੀ ਸੰਖਿਆ 107 ਹੋ ਗਈ ਹੈ, ਜਿਸ ਵਿੱਚੋਂ 13 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ 1962 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿੱਚ 1634 ਸੈਂਪਲ ਨੈਗੇਟਿਵ ਆਏ ਹਨ ਅਤੇ 192 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ।
                 ਸਿਵਲ ਸਰਜਨ ਨੇ ਦੱਸਿਆ ਕਿ ਨਵੇਂ ਪੋਜ਼ੀਟਿਵ ਚਾਰ ਮਰੀਜ਼ ਪਿੰਡ ਜਲਾਲਪੁਰ ਦੇ ਹਨ।ਇਹ ਸਾਰੇ ਮਰੀਜ਼ ਉਸ ਕਿਡਨੀ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਸਨ, ਜਿਸ ਦੀ ਪਿਛਲੇ ਦਿਨ ਜਲੰਧਰ ਦੇ ਇਕ ਹਸਪਤਾਲ ਵਿੱਚ ਮੌਤ ਹੋ ਗਈ ਸੀ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੁੰਹ `ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦਾ ਪ੍ਰਯੋਗ ਨਹੀਂ ਕਰੇਗਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਤਰਾਂ ਜਨਤਕ ਥਾਵਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …