Thursday, August 13, 2026

ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਖੇਮਕਰਨ ਦੀ ਸੰਗਤ ਵੱਲੋਂ ਕਣਕ ਭੇਟ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਤੋਂ 552 ਕੁਇੰਟਲ ਅਤੇ ਲੋਕ ਸਭਾ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਤੋਂ ਵੀ ਸੰਗਤਾਂ ਵੱਲੋਂ ਕਣਕ ਭੇਟ ਕਰ ਕੇ ਸ਼ਰਧਾ ਪ੍ਰਗਟਾਈ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਸੰਗਤਾਂ ਸ੍ਰੀ ਦਰਬਾਰ ਸਾਹਿਬ ਲਈ ਵੱਡੀ ਪੱਧਰ ’ਤੇ ਕਣਕ ਦੀ ਸੇਵਾ ਭੇਜ ਰਹੀਆਂ ਹਨ।ਹਲਕਾ ਖੇਮਕਰਨ ਤੋਂ ਕਣਕ ਲੈ ਕੇ ਪੁੱਜੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੰਗਤਾਂ ਵਿਚ ਲੰਗਰਾਂ ਲਈ ਕਣਕ ਭੇਜਣ ਪ੍ਰਤੀ ਵੱਡਾ ਉਤਸ਼ਾਹ ਹੈ।
                   ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਤੇ ਨਿਸ਼ਾਨ ਸਿੰਘ ਨੇ ਕਣਕ ਲੈ ਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …