ਸਕੱਤਰ ਆਹਲੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਕਣਕ ਲੈ ਕੇ ਪੁੱਜੀਆਂ ਜਲਾਲਾਬਾਦ ਦੀਆਂ ਸੰਗਤਾਂ ਦਾ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਸਨਮਾਨ ਕੀਤਾ ਗਿਆ। ਲੋਕ ਸਭਾ ਹਲਕਾ ਫਿਰੋਜ਼ਪੁਰ ’ਚ ਪੈਂਦੇ ਜਲਾਲਾਬਾਦ ਤੋਂ ਸੰਗਤ ਨੇ ਸਮੂਹਿਕ ਰੂਪ ਵਿਚ ਕਣਕ ਇਕੱਤਰ ਕਰਕੇ 4 ਗੱਡੀਆਂ ਰਾਹੀਂ ਸ੍ਰੀ ਦਰਬਾਰ ਸਾਹਿਬ ਭੇਜੀ। ਕਣਕ ਲੈ ਕੇ ਪੁੱਜੀਆਂ ਸੰਗਤਾਂ ਨੇ ਕਿਹਾ ਕਿ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਣਕ ਦੀ ਸੇਵਾ ਕਰਨੀ ਸਾਡੀ ਖੁਸ਼ਕਿਸਮਤੀ ਹੈ।
ਮਹਿੰਦਰ ਸਿੰਘ ਆਹਲੀ ਨੇ ਕਣਕ ਲੈ ਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਸਮੇਂ ਬਲਜਿੰਦਰ ਸਿੰਘ, ਗੁਰਮੇਲ ਸਿੰਘ, ਗੁਰਪ੍ਰਤਾਪ ਸਿੰਘ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਬਘੇਲ ਸਿੰਘ ਆਦਿ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media