Wednesday, August 12, 2026

ਸਰਬੱਤ ਦਾ ਭਲਾ ਟਰੱਸਟ ਨੇ ਮੁੜ 65 ਢਾਡੀਆਂ ਤੇ ਕਵੀਸ਼ਰਾਂ ਨੂੰ ਦਿੱਤਾ ਸੁੱਕਾ ਰਾਸ਼ਨ

ਰੋਜ਼ੀ-ਰੋਟੀ ਤੋਂ ਵਾਂਝੇ 1200 ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ ਪੂਰੀ ਦੁਨੀਆਂ ‘ਚ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਰੋਜ਼ੀ-ਰੋਟੀ ਤੋਂ ਵਾਂਝੇ 1200 ਸਿੱਖ ਪ੍ਰਚਾਰਕਾਂ ਤੇ ਗ੍ਰੰਥੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾ ਚੁੱਕਾ ਹੈ।
                ਸਥਾਨਕ ਕਸਬਾ ਗੁਰੂ ਕੀ ਵਡਾਲੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਸਥਾਨ ਵਿਖੇ ਅੱਜ 65 ਦੇ ਕਰੀਬ ਢਾਡੀ, ਕਵੀਸ਼ਰੀ ਤੇ ਗ੍ਰੰਥੀ ਸਿੰਘ ਦੇ ਪਰਿਵਾਰਾਂ ਨੂੰ ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਮਾਝਾ ਜੋਨ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਘਈ, ਅਮਰਜੀਤ ਸਿੰਘ ਸੰਧੂ ਆਦਿ ਨੇ ਦੱਸਿਆ ਕਿ ਹੁਣ ਤੱਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ ਪੂਰੇ ਪੰਜਾਬ ‘ਚ 1200 ਦੇ ਕਰੀਬ ਸਿੱਖ ਪ੍ਰਚਾਰਕਾਂ ਦੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਚੁੱਕਾ ਹੈ।
                 ਇਸ ਦੌਰਾਨ ਮੌਜੂਦ ਮੀਰੀ-ਪੀਰੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਦੇ ਚੇਅਰਮੈਨ ਸਵਿੰਦਰ ਸਿੰਘ ਭੰਗੂ, ਪ੍ਰਧਾਨ ਜਥੇ. ਗੁਰਮੀਤ ਸਿੰਘ ਸ਼ਹੂਰਾ, ਗਿਆਨੀ ਮੋਹਨ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਐਮ.ਏ, ਜਸਵੀਰ ਸਿੰਘ ਵਡਾਲੀ ਅਤੇ ਦੇਸਾ ਸਿੰਘ ਆਦਿ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਇਸ ਔਖੀ ਘੜੀ ‘ਚ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀ ਬਦੌਲਤ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਪੰਜਾਬੀਅਤ ਦਾ ਸਿਰ ਮਾਣ ਨਾਲ ਉਚਾ ਹੋਇਆ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …