Thursday, June 11, 2026

50 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਕਣਕ ਤੇ ਦਾਲ ਕਰਵਾਈ ਮੁਹੱਈਆ – ਸਰਤਾਜ ਚੀਮਾ

ਜਿਲ੍ਹੇ ‘ਚ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ੍ਹ ਯੋਜਨਾ ਤਹਿਤ 99545 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਕਪੂਰਥਲਾ, 25 ਮਈ (ਪੰਜਾਬ ਪੋਸਟ ਬਿਉਰੋ) – ਖੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪ੍ਰਧਾਨ ਮੰਤਰੀ ਗ਼ਰੀਬ  ਕਲਿਆਣ ਅੰਨ੍ਹ ਯੋਜਨਾ ਤਹਿਤ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਤਿੰਨ ਮਹੀਨਿਆਂ (ਅਪ੍ਰੈਲ-2020 ਤੋਂ ਜੂਨ 2020) ਦਾ ਇਕੱਠਾ ਕੋਟਾ, ਜਿਸ ਵਿਚ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਪਰਤੀ ਜੀਅ 15 ਕਿਲੋ ਕਣਕ ਅਤੇ 3 ਕਿਲੋ ਦਾਲ ਪ੍ਰਤੀ ਕਾਰਡ ਮੁਹੱਈਆ ਕਰਵਾਈ ਜਾ ਰਹੀ ਹੈ।
                ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਨੂੰ ਇਸ ਲਾਕਡਾੳੂਨ ਦੌਰਾਨ ਇਸ ਸਕੀਮ ਤਹਿਤ ਜ਼ਿਲ੍ਹੇ ਦੇ 99545 ਲਾਭਪਾਤਰ ਪਰਿਵਾਰਾਂ ਨੂੰ ਕਣਕ ਤੇ ਦਾਲ ਮੁਹੱਈਆ ਕਰਵਾਉਣ ਦਾ ਟੀਚਾ ਮਿਲਿਆ ਹੋਇਆ ਹੈ, ਜਿਸ ਵਿਚੋਂ ਹੁਣ ਤੱਕ ਜ਼ਿਲ੍ਹੇ ਦੇ ਡੀਪੂ ਹੋਲਡਰਾਂ ਦੀ ਮਦਦ ਨਾਲ 50 ਫੀਸਦੀ ਤੋਂ ਵੱਧ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਮੁਹੱਈਆ ਕਰਵਾਈ ਜਾ ਚੁੱਕੀ ਹੈ।ਇਹ ਅਹਿਮ ਹੈ ਕਿ ਖ਼ੁਰਾਕ ਤੇ ਸਪਲਾਈ ਵਿਭਾਗ ਕਪੂਰਥਲਾ ਵਲੋਂ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਜਾਰੀ ਕੀਤੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ, ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ, ਰੱਬੀ ਸੀਜ਼ਨ 2020-21 ਦੌਰਾਨ ਐਮਰਜੈਂਸੀ ਵਰਗੇ ਹਾਲਾਤ ਵਿਚ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਕਰਨ, ਸਟੋਰੇਜ ਦੇ ਮਹੱਤਵਪੂਰਨ ਕੰਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਡਿਊਟੀਆਂ ਅਤੇ ਕੋਰੋਨਾ ਵਾਇਰਸ ਦੇ ਖਦਸ਼ੇ ਦੇ ਬਾਵਜ਼ੂਦ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦਾ ਜ਼ਿਲ੍ਹੇ ਦੇ ਗ਼ਰੀਬ ਪਰਿਵਾਰਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਅਤੇ ਉਹ ਸੰਤੁਸ਼ਟ ਹਨ।
                 ਇਸ ਬਾਰੇ ਸ੍ਰੀਮਤੀ ਜਗਵਿੰਦਰ ਕੌਰ ਪਤਨੀ ਗੁਰਬਿੰਦਰਜੀਤ ਸਿੰਘ, ਸ੍ਰੀਮਤੀ ਸੁਖਵਿੰਦਰ ਕੌਰ ਪਤਨੀ ਕੁਲਵਿੰਦਰ ਲਾਲ ਵਾਸੀ ਪਿੰਡ ਕੋਲੀਆਂਵਾਲ, ਸੁਖਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਚੋਗਾਵਾਂ, ਸ੍ਰੀਮਤੀ ਪ੍ਰੀਤਮ ਕੌਰ ਪਤਨੀ ਪਤਨੀ ਪਰਗਟ ਸਿੰਘ ਵਾਸੀ ਮਾਡਲ ਟਾਊਨ ਭੁਲੱਥ, ਸ੍ਰੀਮਤੀ ਜਸਬੀਰ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਸ੍ਰੀਮਤੀ ਪੱਲਵੀ ਪਤਨੀ ਧਰਮਿੰਦਰ ਮੁਹੱਲਾ ਪੰਡੋਰੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਤਿੰਨ ਮਹੀਨਿਆਂ ਲਈ ਵੰਡੀ ਜਾ ਰਹੀ ਕਣਕ ਤੇ ਦਾਲ ਦਾ ਇਸ ਔਖੇ ਸਮੇਂ ਵਿਚ ਬਹੁਤ ਲਾਭ ਹੋ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ 6 ਮਹੀਨਿਆਂ ਦੀ ਕਣਕ ਵੀ ਵਿਭਾਗ ਵੱਲੋਂ ਪਹਿਲਾਂ ਮੁਹੱਈਆ ਕਰਵਾਈ ਗਈ ਸੀ ਅਤੇ ਹੁਣ ਹੋਰ ਰਾਸ਼ਨ ਮਿਲਣ ਨਾਲ ਉਨ੍ਹਾ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਿਚ ਬੇਹੱਦ ਆਸਾਨੀ ਹੋ ਰਹੀ ਹੈ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …