ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਮਾਂ ਸਮਾਂ ਜ਼ੇਲ੍ਹ ਵਿਚ ਬੰਦੀ ਰਹੇ ਭਾਈ ਵਰਿਆਮ
ਸਿੰਘ ਦੇ ਅਕਾਲ ਚਲਾਣੇ ’ਤੇ ਵੀ ਅਫ਼ਸੋਸ ਪ੍ਰਗਟਾਇਆ ਹੈ।ਉਨ੍ਹਾਂ ਕਿਹਾ ਕਿ ਭਾਈ ਵਰਿਆਮ ਸਿੰਘ ਨੇ ਕੌਮੀ ਸੰਘਰਸ਼ ਕਰਦਿਆਂ ਆਪਣੀ ਜ਼ਿੰਦਗੀ ਦੇ ਅਹਿਮ 26 ਸਾਲ ਜ਼ੇਲ੍ਹ ਵਿਚ ਬਤੀਤ ਕੀਤੇ।ਉਨ੍ਹਾਂ ਦਾ ਚਲਾਣਾ ਦੁੱਖਦਾਈ ਹੈ।ਭਾਈ ਵਰਿਆਮ ਸਿੰਘ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਅਫ਼ਸੋਸ ਪ੍ਰਗਟ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media