ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਭਾਈ ਨੇ ਅਜਨਾਲਾ ਨੇੜਲੇ ਪਿੰਡ ਜੱਸੜ ਦੇ
ਗੁਰਦੁਆਰਾ ਸਾਹਿਬ ਵਿਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਤੋਂ ਬਚਣ ਲਈ ਪ੍ਰਬੰਧਕ ਚੇਤੰਨ ਰੂਪ ਵਿਚ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਨੂੰ ਯਕੀਨੀ ਬਣਾਉਣ।ਹਰ ਗੁਰਦੁਆਰਾ ਕਮੇਟੀ ਜੇਕਰ ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਵੇ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਅਪੀਲਾਂ ਦੇ ਬਾਵਜ਼ੂਦ ਵੀ ਹਰ ਸਾਲ ਗਰਮੀ ਦੇ ਮੌਸਮ ਦੌਰਾਨ ਅਜਿਹਾ ਵਾਪਰਦਾ ਹੈ। ਇਸ ਲਈ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਏ.ਸੀ, ਪੱਖੇ ਤੇ ਹੋਰ ਉਪਕਰਨ ਲੋੜ ਵੇਲੇ ਚਲਾਏ ਜਾਣ। ਰਾਤ ਸਮੇਂ ਤਾਂ ਬਿਜਲੀ ਉਪਰਕਨ ਬਿਲਕੁੱਲ ਹੀ ਬੰਦ ਕਰ ਦੇਣੇ ਚਾਹੀਦੇ ਹਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media