Friday, November 22, 2024

26 ਮਈ ਨੂੰ ਜਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ

ਤਰਨ ਤਾਰਨ, 25 ਮਈ (ਪੰਜਾਬ ਪੋਸਟ ਬਿਊਰੋ) – ‘ਕੋਵਿਡ-19’ ਦੀ ਰੋਕਥਾਮ ਲਈ ਪੰਜਾਬ ਵਿੱਚ ਲੋਕਡਾਊਨ ਲਾਗੂ ਕਰ ਕੇ ਜਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਛੋਟ ਦਿੱਤੀ ਗਈ ਹੈ।
              ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਅਤੇ ਸਮੂਹ ਉਪ-ਮੰਡਲ ਮੈਜਿਸਟਰੇਟਾਂ ਜਿਲ੍ਹਾ ਤਰਨ ਤਾਰਨ ਤੋਂ ਪ੍ਰਾਪਤ ਹੋਈ ਰਿਪੋਰਟ ਅਨੁਸਾਰ 26 ਮਈ 2020 ਨੂੰ ਸ੍ਰੀ ਗੁਰੂੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਜਿਲ੍ਹਾ ਤਰਨ ਤਾਰਨ ਦੇ ਬਜਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਖਦਸ਼ਾ ਹੈ ਅਤੇ ਜ਼ਿਆਦਾ ਭੀੜ ਹੋਣ ਕਰਕੇ ਕੋਵਿਡ-19 ਦੇ ਦੁਸ਼-ਪ੍ਰਭਾਵਾਂ ਕਰਕੇ ਕਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ।ਇਸ ਲਈ ਲੋਕਾਂ ਦੇ ਭਾਰੀ ਇਕੱਠ ਨੂੰ ਰੋਕਣ ਲਈ ਇਸ ਦਿਨ ਜਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕੇ ਬੰਦ ਕੀਤੇ ਜ਼ਰੂਰੀ ਹਨ।
              ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਪਰਦੀਪ ਕੁਮਾਰ ਸਭਰਵਾਲ ਆਈ.ਏ.ਐਸ ਵਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ 2020 ਨੂੰ ਜ਼ਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …