ਹੁਸ਼ਿਆਰਪੁਰ, 25 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 21 ਨਵੇਂ ਸੈਂਪਲ ਲਏ ਗਏ ਹਨ।ਹੁਣ ਤੱਕ 1983 ਸੈਂਪਲ ਲਏ ਜਾ ਚੁੱਕੇ ਹਨ, ਜਿਨਾਂ ਵਿੱਚ 1634 ਸੈਂਪਲ ਨੈਗੇਟਿਵ ਆਏ ਹਨ ਅਤੇ 213 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 107 ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ।ਉਨਾਂ ਦੱਸਿਆ ਕਿ ਹੁਣ ਤੱਕ 89 ਮਰੀਜ਼ ਠੀਕ ਹੋ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੁੰਹ “ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …