Saturday, August 1, 2026

ਕਰੀਬ 51 ਦਿਨ ਬਾਅਦ ਫਰੀਦਕੋਟ ਜਿਲ੍ਹਾ ਹੋਇਆ ਕਰੋਨਾ ਮੁਕਤ

ਫਰੀਦਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕਰੋਨਾ ਪਾਜ਼ਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ।ਇਹ ਲੋਕ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਸਨ।ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਵ ਆਉਣ ਮਗਰੋਂ ਉਨ੍ਹਾਂ ਨੂੰ ਇਥੋਂ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਸੀ।ਇਹਨਾ 10 ਲੋਕਾਂ ਦੇ ਸਿਹਤਯਾਬ ਨਾਲ ਹੀ ਅੱਜ ਫਰੀਦਕੋਟ ਜਿਲ੍ਹਾ ਕਰੋਨਾ ਮੁਕਤ ਜਿਲ੍ਹਿਆ ਦੀ ਗਿਣਤੀ ਵਿੱਚ ਆ ਗਿਆ ਹੈ।
                ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਇਨ੍ਹਾਂ ਲੋਕਾਂ ਨੂੰ ਘਰ ਭੇਜਣ ਸਮੇਂ ਬਾਬਾ ਫਰੀਦ ਯੂਨੀਵਰਸਿਟੀ ਦੇ ਵੀ.ਸੀ ਡਾ. ਰਾਜ ਬਹਾਦਰ ਨੇ ਦੱਸਿਆ ਕਿ ਇਹ ਸਾਰੇ ਹੀ ਮਰੀਜ਼ ਸਿਹਤਯਾਬ ਹਨ ਅਤੇ ਇਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨ ਅਨੁਸਾਰ ਘਰ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਅਣਥੱਕ ਮਿਹਨਤ ਸਦਕ ਅੱਜ ਫਰੀਦਕੋਟ ਜਿਲ੍ਹਾ ਕਰੋਨਾ ਮੁਕਤ ਜਿਲ੍ਹਿਆਂ ਦੀ ਗਿਣਤੀ ਵਿੱਚ ਆ ਗਿਆ ਹੈ।ਉਨ੍ਹਾਂ ਘਰ ਜਾਂਦੇ ਮਰੀਜਾਂ ਨੂੰ ਸ੍ਰੀ ਗੁਟਕਾ ਸਾਹਿਬ ਭੇਟ ਕਰ ਸੁਭਕਾਮਨਾਮਵਾਂ ਦਿੱਤੀਆਂ।
                ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿੱਚ ਜ਼ਿਲ੍ਹੇ ਨਾਲ ਸਬੰਧਤ 10 ਕਰੋਨਾ ਪਾਜ਼ਟਿਵ ਮਰੀਜ਼ ਸਨ, ਜਿਨ੍ਹਾਂ ਨੂੰ ਸਿਹਤਯਾਬ ਹੋਣ ਅਤੇ ਇਨ੍ਹਾਂ ਦੀ ਕਰੋਨਾ ਰਿਪੋਰਟ ਨੈਗਟਿਵ ਆਉਣ ਮਗਰੋਂ ਛੁੱਟੀ ਦਿੱਤੀ ਗਈ ਹੈ ਅਤੇ ਹੁਣ ਤੱਕ ਜਿਲ੍ਹੇ ਦੇ 62 ਮਰੀਜ਼ ਕਰੋਨਾ ਪਾਜ਼ਟਿਵ ਪਾਏ ਗਏ ਹਨ ਅਤੇ ਸਾਰੇ ਦੇ ਸਾਰੇ ਹੀ ਤੰਦਰੁਸਤ ਹੋਣ ਮਗਰੋਂ ਘਰ ਪਰਤ ਗਏ ਹਨ।
                     ਕਾਲਜ ਦੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਜੋਸ਼ੀ ਨੇ ਦੱਸਿਆ ਕਿ ਹਸਪਤਾਲ ਤੋਂ ਘਰ ਭੇਜੇ ਗਏ ਵਿਅਕਤੀ ਦੇ ਮੋਬਾਈਲ ਵਿੱਚ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਜਿਸ ਅਨੁਸਾਰ ਇੱਕ ਤਾਂ ਇਸ ਐਪ ਵਿੱਚ ਜੀ.ਪੀ.ਐਸ ਟਰੈਕਰ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਟਰੈਕ ਕੀਤਾ ਜਾਵੇਗਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕਰਦਾ ਅਤੇ ਦੂਜਾ ਰੋਜ਼ਾਨਾ ਇਸ ਐਪ ਵਿੱਚ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੀ ਸਿਹਤ ਸਬੰਧੀ ਅੱਪਡੇਟ ਵੀ ਕੀਤਾ ਜਾਵੇਗਾ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …