Wednesday, April 29, 2026

ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਖੁੱਲਣਗੀਆਂ – ਜ਼ਿਲ੍ਹਾ ਮੈਜਿਸਟ੍ਰੇਟ

ਸੈਨੇਟਾਈਜ਼, ਸਮਾਜਿਕ ਦੂਰੀ ਤੇ ਮਾਸਕ ਵਰਗੀਆਂ ਸਾਵਧਾਨੀਆਂ ਜ਼ਰੂਰੀ ਬਣਾਉਣਗੇ ਦੁਕਾਨਦਾਰ

ਭੀਖੀ/ਮਾਨਸਾ, ਮਈ 25 (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ (ਕੋਵਿਡ-19) ਦੇ ਚੱਲਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਵੱਲੋਂ ਵਪਾਰਕ ਗਤੀਵਿਧੀਆਂ ਨਾਲ ਸਬੰਧਤ ਜਾਰੀ ਕੀਤੇ ਹੁਕਮਾਂ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ।
              ਨਵੇਂ ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਹਿਰੀ ਅਤੇ ਪੇਂਡੂ ਖੇਤਰ ਦੀਆਂ ਸਾਰੀਆਂ ਦੁਕਾਨਾਂ ਲਾਕਡਾਊਨ ਦੌਰਾਨ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।ਪ੍ਰਵਾਨਿਤ ਦੁਕਾਨਾਂ ਸਿਰਫ਼ 50 ਫੀਸਦੀ ਸਟਾਫ਼ ਸਮੇਤ ਖੋਲ੍ਹੀਆਂ ਜਾਣਗੀਆਂ।
              ਜ਼ਿਲ੍ਹਾ ਮੈਜਿਸਟ੍ਰੇਟ ਚਹਿਲ ਨੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਦੁਕਾਨਦਾਰਾਂ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਦੁਕਾਨ ਅੰਦਰ ਮਾਸਕ ਪਹਿਣਨਾ, ਸਮਾਜਿਕ ਦੂਰੀ, ਸੈਨੇਟਾਇਜ਼ਰ ਦੀ ਵਰਤੋਂ, ਹੱਥ ਧੋਣ ਦਾ ਪ੍ਰਬੰਧ ਕਰਨਾ, ਦੁਕਾਨ ਅੰਦਰ 2 ਤੋਂ ਵੱਧ ਵਿਅਕਤੀਆਂ ਦੇ ਇੱਕੋ ਸਮੇਂ ਨਾ ਹੋਣ, ਦਸਤਾਨਿਆਂ ਪਹਿਨ ਕੇ ਰੱਖਣਾ, ਦੁਕਾਨ ਜਾਂ ਕਾਰੋਬਾਰੀ ਸਥਾਨ ਨੂੰ ਰੋਜ਼ਾਨਾ ਸਮੇਂ ਸਮੇਂ `ਤੇ ਸੈਨੇਟਾਇਜ਼ ਕਰਕੇ ਰੱਖਣਾ ਯਕੀਨੀ ਬਣਾਉਣਗੇ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਸਟਾਫ, ਜਿਸ ਨੂੰ ਖੰਘ, ਗਲਾ ਖ਼ਰਾਬ, ਬੁਖਾਰ ਆਦਿ ਹੋਵੇ, ਨੂੰ ਦੁਕਾਨ ਜਾਂ ਕਾਰੋਬਾਰ ਅੰਦਰ ਦਾਖਲ ਨਾ ਕਰਨਾ ਦੁਕਾਨਦਾਰ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
                       ਜ਼ਿਲ੍ਹਾ ਮੈਜਿਸਟ੍ਰੇਟ ਗੁਰਪਾਲ ਸਿੰਘ ਚਹਿਲ ਨੇ ਹੁਕਮ ਵਿੱਚ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਲੋਂ ਪ੍ਰਾਪਤ ਪੱਤਰ ਦੀ ਪਾਲਣਾ ਵਿੱਚ ਲਾਕਡਾਊਨ ਦੌਰਾਨ ਸਪੋਰਟਸ ਕੰਪਲੈਕਸ-ਸਟੇਡੀਅਮ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਵਜੇ ਤੋਂ 10 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ ਸਿਰਫ਼ ਅਥਲੈਟਿਕਸ, ਗੋਲਫ਼, ਯੋਗਾ, ਸਵੇਰ ਅਤੇ ਸ਼ਾਮ ਦੀ ਸੈਰ ਲਈ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪੋਰਟਸ ਅਫ਼ਸਰ ਮਾਨਸਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …