Sunday, September 27, 2026

ਪੰਜਾਬ ਸਰਕਾਰ ਨੇ ਸਫਲ ਢੰਗ ਨਾਲ ਨੇਪਰੇ ਚਾੜੀ ਕਣਕ ਦੀ ਖਰੀਦ – ਵਿਧਾਇਕ ਜੋਗਿੰਦਰ ਪਾਲ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਵਿਸਥਾਰ ਦੇ ਚੱਲਦਿਆਂ ਕਣਕ ਦੀ ਖਰੀਦ, ਚੁੱਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜ਼ਾਏ ਖੇਤਾਂ ਵਿੱਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੇ ਜਾਗਰਕੂਤਾ ਮੁਹਿੰਮਾਂ ਚਲਾਈਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਵਿਭਾਗ ਵੱਲੋਂ ਸਿਫਾਰਿਸ਼ਾਂ ਕੀਤੀਆਂ ਜਾ ਰਹੀਆਂ ਬਾਸਮਤੀ ਅਤੇ ਪਰਮਲ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
              ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ’ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀ.ਆਰ-128 ਅਤੇ ਪੀ.ਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖੱਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।ਉਨ੍ਹਾਂ ਕਿਹਾ ਕਿ ਕਈ ਕਿਸਾਨ ਨਾੜ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਗੁਰੇਜ ਨਹੀਂ ਕਰਦੇ ਜੋ ਕਿ ਚੰਗੀ ਗੱਲ ਨਹੀਂ ਹੈ।ਉਨਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿੂਨਲ, ਨਵੀ ਦਿੱਲੀ ਵਲੋ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …