ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਦੇ ਪੇਂਡੂ ਤੇ ਸ਼ਹਿਰੀ ਔਰਤਾਂ ਸਿਰ ਚੜੇ ਕਰਜ਼ਿਆਂ ਦੀ ਮਾਫੀ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਮੁਹਿੰਮ ਤੇਜ ਕਰ ਦਿੱਤੀ ਹੈ।ਜਿਲ੍ਹਾ ਸੰਗਰੂਰ ਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੁੂਬਾ ਆਗੂ ਗੋਬਿੰਦ ਸਿੰਘ ਛਾਜਲੀ ਅਤੇ ਰੋਹੀ ਸਿੰਘ ਗੋਬਿੰਦਗੜ੍ਹ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਬੀਮਾਰੀ ਦੇ ਕਾਰਨ ਲੌਕਡਾਊਨ ਦੇ ਦੌਰਾਨ ਹੱਥੀਂ ਕਿਰਤ ਕਰਨ ਵਾਲੇ ਕਿਰਤੀਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪਿਆ ਹੈ।ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਲੌਕਡਾਊਨ ਦੇ ਦੌਰਾਨ ਕਿਸ਼ਤਾਂ ਨਾ ਭਰਨ ‘ਤੇ ਕੰਪਨੀਆਂ ਵਲੋਂ ਮੋਟੇ ਜੁਰਮਾਨੇ ਲਾਉਣ ਅਤੇ ਸਮਾਨ ਦੀ ਨਿਲਾਮੀ ਦੀਆਂ ਮਿਲ ਰਹੀਆਂ ਧਮਕੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੰਪਨੀਆਂ ਦੇ ਅਧਿਕਾਰੀਆਂ ਨੇ ਔਰਤਾਂ ਨੂੰ ਫੋਨ ਕਰਕੇ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਔਰਤਾਂ ਸਿਰ ਚੜੇ ਕਰਜ਼ੇ ਦੀ ਵਸੂਲੀ ‘ਤੇ ਪਾਬੰਦੀ ਲਾਉਣ ਅਤੇ ਕਿਸਾਨਾਂ ਦੀ ਤਰ੍ਹਾਂ ਔਰਤਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਦੀ ਮੰਗ ਕਰਦਿਆਂ ਔਰਤਾਂ ਵਲੋਂ ਸਰਕਾਰ ਤੇ ਕੰਪਨੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਸਮੇਂ ਚਰਨਜੀਤ ਕੌਰ, ਜਸਵੰਤ ਕੌਰ, ਅਮਨਦੀਪ ਕੌਰ ਦੀਪ ਕੌਰ, ਬਲਦੇਵ ਕੌਰ, ਲੀਲਾ ਸਿੰਘ, ਭੂਰਾ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …