ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਪੱਧਰ ਦੀ ਸੰਸਥਾ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਰਾਸ਼ਟਰੀ ਪ੍ਰਧਾਨ ਪ੍ਰਸਿੱਧ ਗਾਇਕ ਹਾਕਮ ਬੱਖਤੜੀਵਾਲਾ ਦੀ ਰਹਿਨੁਮਾਈ ਹੇਠ ਇਕੱਤਰ ਹੋਣ ਦੀ ਲੋੜ ਹੈ।ਸੰਗਰੂਰ ਤੋਂ ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਮੀਤ ਪ੍ਰਧਾਨ ਲੋਕ ਗਾਇਕ ਨਿਰਮਲ ਮਾਹਲਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੰਜਾਬੀ ਸੰਗੀਤ ਜਗਤ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਕਦੇ ਵੀ ਕਿਸੇ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਨੇ ਨਹੀਂ ਸੋਚਿਆ।ਕੋਰੋਨਾ ਵਾਇਰਸ ਦੀ ਮਾੜੀ ਘੜੀ ‘ਚ ਸਭ ਤੋਂ ਵੱਧ ਨੁਕਸਾਨ ਕਲਾਕਾਰ ਭਾਈਚਾਰੇ ਦਾ ਹੋਇਆ ਹੈ।
ਪ੍ਰਸਿੱਧ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ ਸੰਗਰੂਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਨਾਜ਼ੁਕ ਸਮੇਂ ਵਿੱਚ ਕੁੱਝ ਮਿਡਲ ਕਲਾਸ ਦੇ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਨੂੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ ਇਸ ਮੁਸ਼ਕਲ ਸਮੇਂ ਵਿੱਚ ਜਰੂਰਤਮੰਦ ਪਰਿਵਾਰਾਂ ਨਾਲ ਸੰਬੰਧਤ ਕਲਾਕਾਰਾਂ ਦੇ ਪਰਿਵਾਰਾਂ ਦਾ ਬੁਰਾ ਹਾਲ ਹੈ।
ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜਦੂਰਾਂ ਦੀ ਤਰ੍ਹਾਂ ਜਰੂਰਤਮੰਦ ਪਰਿਵਾਰਾਂ ਦੇ ਕਲਾਕਾਰਾਂ ਨੂੰ ਰਜਿਸਟਰਡ ਕਰ ਕੇ ਇਨ੍ਹਾਂ ਲਈ ਪਹਿਲ ਦੇ ਆਧਾਰ ‘ਤੇ ਨਕਦ ਰਾਸ਼ੀ ਦੇ ਕੇ ਇਨ੍ਹਾਂ ਦੀਆਂ ਘਰੇਲੂ ਜਰੂਰਤਾਂ ਨੂੰ ਪੂਰਾ ਕਰਨ ਲਈ ਯਤਨ ਕਰਨਾ ਚਾਹੀਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …