ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਵਿਚ ਸਹੀ ਜਾਣਕਾਰੀ ਅਤੇ ਇਸ ਤੋਂ ਬਚਾਅ ਲਈ ਉਨ੍ਹਾਂ ਨੂੰ ਜਾਗਰੂਕ
ਕਰਨ ਦੇ ਮਕਸਦ ਨਾਲ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅੱਜ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ।ਸਮਾਜ ਸੇਵਕ ਗੁਰਮੁੱਖ ਸਿੰਘ ਢੋਡ ਦੀ ਅਗਵਾਈ ਹੇਠ ਸਾਈਕਲਿੰਗ ਕਲੱਬ ਦੇ ਮੈਂਬਰਾਂ ਵੱਲੋਂ ਕੱਢੀ ਗਈ ਇਸ ਜਾਗਰੂਕਤਾ ਰੈਲੀ ਦੌਰਾਨ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਗਈ।ਇਹ ਰੈਲੀ ਡੀ.ਪੀ.ਆਰ.ਓ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਕ, ਕਚਹਿਰੀ ਚੌਕ, ਫੁਆਰਾ ਚੌਕ ਅਤੇ ਪੁਰਾਣੀ ਸਬਜ਼ੀ ਮੰਡੀ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਾ ਕੇ ਸਮਾਪਤ ਹੋਈ।ਇਸ ਦੌਰਾਨ ਦੱਸਿਆ ਗਿਆ ਕਿ ਕੋਰੋਨਾ ਵਾਇਰਸ ਇਨਸਾਨ ਤੋਂ ਇਨਸਾਨ ਰਾਹੀਂ ਹੀ ਫੈਲਦਾ ਹੈ।
ਇਸ ਮੌਕੇ ਰਿੰਕੂ ਕਾਲੀਆ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਗੁਰਬਚਨ ਸਿੰਘ ਬੰਗੜ, ਬਲਕਾਰ ਸਿੰਘ, ਜਸਵਿੰਦਰ ਪਾਲ ਉਗੀ, ਰਾਜੀਵ ਸੂਦ, ਬਲਬੀਰ ਸਿੰਘ, ਗੋਲਡੀ ਅਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media