Friday, November 22, 2024

ਰੂਪਨਗਰ ਜ਼ਿਲ੍ਹਾ ਹੋਇਆ ਕਰੋਨਾ ਮੁਕਤ – ਕੁੱਲ 2035 ਵਿਅਕਤੀਆਂ ਦੇ ਸੈਂਪਲਾਂ ਵਿਚੋਂ 1809 ਨੈਗਟਿਵ

ਪੈਂਡਿੰਗ 159, ਐਕਟਿਵ ਕਰੋਨਾ ਪਾਜ਼ਟਿਵ 0, ਰਿਕਵਰ 59

ਰੂਪਨਗਰ, 26 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੂਪਨਗਰ ਵਿਖੇ ਕੋਈ ਵੀ ਕਰੋਨਾ ਪੌਜ਼ਟਿਵ ਮਰੀਜ਼ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ 59 ਕਰੋਨਾ ਪੋਜ਼ਟਿਵ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 2035 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਇਨ੍ਹਾਂ ਵਿਚੋਂ 1809 ਦੀ ਰਿਪੋਰਟ ਨੈਗਟਿਵ, 159 ਦੀ ਰਿਪੋਰਟ ਪੈਂਡਿੰਗ, 0 ਐਕਟਿਵ ਕਰੋਨਾ ਪਾਜ਼ਟਿਵ, 59 ਰਿਕਵਰ ਹੋ ਚੁੱਕੇ ਹਨ ਅਤੇ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।ਇਸ ਤਰਾਂ ਨਾਲ ਹੁਣ ਜ਼ਿਲ੍ਹਾ ਕਰੋਨਾ ਤੋਂ ਮੁਕਤ ਹੋ ਗਿਆ ਹੈ।
             ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਂਵਾਂ ਤੇ ਜਾਣ ਸਮੇਂ ਹਮੇਸਾ ਮਾਸਕ ਪਾਓਣ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ ਤਾਂ ਜੋ ਕਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …