Sunday, February 22, 2026

ਜਿਲਾ ਲੁਧਿਆਣਾ ‘ਚ 24 ਘੰਟਿਆਂ ਦੌਰਾਨ 3 ਨਵੇਂ ਪਾਜ਼ਟਿਵ ਕੇਸ ਆਏ ਸਾਹਮਣੇ

ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ ਕੁੱਲ 6143 ਨਮੂਨੇ ਲਏ ਗਏ ਹਨ।ਜਿਨਾਂ ਵਿੱਚੋਂ 5968 ਦੀ ਰਿਪੋਰਟ ਪ੍ਰਾਪਤ ਹੋਈ ਹੈ।5701 ਨਤੀਜੇ ਨੈਗੇਟਿਵ ਆਏ ਹਨ, ਜਦਕਿ 175 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 181 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 86 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 5 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 139 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
             ਉਨਾਂ ਦੱਸਿਆ ਕਿ ਅੱਜ ਤਿੰਨ ਪਾਜ਼ਟਿਵ ਪਾਏ ਗਏ ਮਰੀਜ਼ਾਂ ਵਿਚ ਡੇਹਲੋਂ ਨੇੜਲੇ ਪਿੰਡ ਖਾਨਪੁਰ ਦੇ ਪਤੀ ਪਤਨੀ ਸ਼ਾਮਿਲ ਹਨ, ਜੋ ਕਿ 23 ਮਈ ਨੂੰ ਪੱਛਮੀ ਬੰਗਾਲ ਤੋਂ ਵਾਪਸ ਆਏ ਸਨ।ਇਸ ਤੋਂ ਇਲਾਵਾ ਇੱਕ 50 ਸਾਲਾ ਵਿਅਕਤੀ ਏਅਰ ਇੰਡੀਆ ਵਿੱਚ ਸੁਰੱਖਿਆ ਕਰਮੀ ਵਜੋਂ ਕੰਮ ਕਰਦਾ ਹੈ ਅਤੇ ਦਿੱਲੀ ਦਾ ਰਹਿਣ ਵਾਲਾ ਹੈ, ਉਹ ਵੀ ਪਾਜ਼ਟਿਵ ਪਾਇਆ ਗਿਆ ਹੈ।ਉਹ 25 ਮਈ ਨੂੰ ਦਿੱਲੀ ਤੋਂ ਘਰੇਲੂ ਉਡਾਨ ਰਾਹੀਂ ਸਾਹਨੇਵਾਲ ਹਵਾਈ ਅੱਡੇ `ਤੇ ਉਤਰਿਆ ਸੀ।
             ਉਨਾਂ ਕਿਹਾ ਕਿ ਹੁਣ ਤੱਕ 6312 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2031 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 68 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਸੇ ਤਰਾਂ ਅੱਜ ਵੀ 116 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …